10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜ਼ਿਲ੍ਹੇ ’ਚ ਗਣਨਾ ਫਾਰਮਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰੀਬ 94.15 ਫ਼ੀਸਦੀ ਤੋਂ ਵੱਧ ਮੁਕੰਮਲ

Ad Position 21
No active advertisement
ਅਜੀਤ ਡੈਸਕ 24-07-2026
ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਰਾਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ.ਫਤਹਿਗੜ੍ਹ ਸਾਹਿਬ ਵਿਚ ਗਣਨਾ ਫਾਰਮਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰੀਬ 94.15 ਫ਼ੀਸਦੀ ਤੋਂ ਵੱਧ ਮੁਕੰਮਲ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਤੇ ਬੀ. ਐਲ. ਓਜ਼ ਦੇ ਸਹਿਯੋਗ ਨਾਲ ਬੜੀ ਜਲਦੀ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਤੇ ਨਵੇਂ ਸ਼ਡਿਊਲ ਮੁਤਾਬਿਕ 3 ਅਗਸਤ 2026 ਤੱਕ ਗਣਨਾ ਫਾਰਮ ਇਕੱਠੇ ਕੀਤੇ ਜਾਣਗੇ। ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ ਜਾਂ ਇਤਰਾਜ਼ ਹੋਵੇ ਤਾਂ ਉਹ ਨਿਰਧਾਰਿਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ. ਐਲ. ਓ. ਰਾਹੀਂ ਜ਼ਰੂਰ ਦਰਜ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਰਹਿੰਦ ਦੁਆਰਾ ਸ਼ਹਿਰ ਦੇ ਅਧੂਰੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ- ਪ੍ਰਧਾਨ ਆਸ਼ਾ ਰਾਣੀ ਅਗਲੀ ਖ਼ਬਰ ਨਿਹੱਥੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਅਧਿਆਪਕ ਦਲ
Ad Position 24