10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕਾਂਗਰਸ ਪਾਰਟੀ ਵਲੋਂ ਚਲਾਈ ਮਨਰੇਗਾ ਸਕੀਮ ਬੰਦ ਨਹੀਂ ਹੋਣ ਦਿੱਤੀ ਜਾਵੇਗੀ-ਚੇਅਰਮੈਨ ਪੰਜੋਲਾ

Ad Position 21
No active advertisement
ਅਜੀਤ ਡੈਸਕ 24-07-2026
ਜਖਵਾਲੀ, 23 ਜੁਲਾਈ (ਨਿਰਭੈ ਸਿੰਘ)-ਕਾਂਗਰਸ ਪਾਰਟੀ ਸਰਹਿੰਦ ਐਸ. ਸੀ. ਵਿੰਗ ਦੇ ਚੇਅਰਮੈਨ ਹਰਦੇਵ ਸਿੰਘ ਨੇ ਪਿੰਡ ਪੰਜੋਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਭਲਾਈ ਸਕੀਮਾਂ ਰਾਹੀਂ ਦਲਿਤ ਵਰਗ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸਵ. ਡਾ. ਮਨਮੋਹਨ ਸਿੰਘ ਨੇ ਮਨਰੇਗਾ ਸਕੀਮ ਸ਼ੁਰੂ ਕਰਕੇ ਹਰ ਵਰਗ ਦੇ ਲੋੜਵੰਦ ਪਰਿਵਾਰਾਂ ਨੂੰ ਲਾਭ ਦਿੱਤਾ ਸੀ, ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਮਨਰੇਗਾ ਸਕੀਮ ਨੂੰ ਤੋੜ-ਮਰੋੜਨਾਂ ਸ਼ੁਰੂ ਕਰ ਦਿੱਤਾ ਹੈ, ਜਿਸ ਕਰਕੇ ਹੁਣ ਮਨਰੇਗਾ ਸਕੀਮ ਬੰਦ ਹੋਣ ਕਿਨਾਰੇ ਪਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਮਨਰੇਗਾ ਕਾਮਿਆਂ ਦਾ ਕੰਮ ਬੰਦ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਕਾਂਗਰਸ ਨੇ ਹਮੇਸ਼ਾ ਹੀ ਲੋਕਾਂ ਦੇ ਹਿਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਗੁਰਮੱਖ ਸਿੰਘ ਲਾਡੀ, ਨਿਰਭੈ ਸਿੰਘ, ਨੰਬਰਦਾਰ ਰਾਜਭਿੰਦਰ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਤੇਜੇ, ਕਰਮ ਸਿੰਘ, ਪਰਵਿੰਦਰ ਸਿੰਘ, ਕਰਨੈਲ ਸਿੰਘ, ਸਚਨਦੀਪ ਸਿੰਘ, ਮੱਘਰ ਸਿੰਘ, ਸਿਮਰਨਜੋਤ ਸਿੰਘ, ਕੇਸਰ ਸਿੰਘ, ਹਰਵਿੰਦਰ ਸਿੰਘ, ਰਾਮ ਸਰੂਪ, ਜਗਜੋਤ ਸਿੰਘ, ਲਵਪ੍ਰੀਤ ਸਿੰਘ, ਪਵਨ ਸਿੰਘ, ਰਵੀ ਸਿੰਘ, ਬਹਾਦਰ ਸਿੰਘ, ਹਰਭਜਨ ਸਿੰਘ, ਹਰਜਿੰਦਰ ਸਿੰਘ, ਮਨਜੀਤ ਕੌਰ, ਹਰਜਿੰਦਰ ਕੌਰ ਆਦਿ ਨੇ ਚੇਅਰਮੈਨ ਹਰਦੇਵ ਸਿੰਘ ਪੰਜੋਲਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਮਿਸ਼ਨ ਰਫ਼ਤਾਰ’ ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 9 ਸਕੂਲਾਂ ਦੀ ਹੋਈ ਚੋਣ-ਗੁਰਪ੍ਰੀਤ ਸਿੰਘ ਭਿੰਡਰ ਅਗਲੀ ਖ਼ਬਰ ਸੜਕ ਸੁਰੱਖਿਆ ਫੋਰਸ ਨੇ ਗੁੰਮਸ਼ੁਦਾ ਨੌਜਵਾਨ ਨੂੰ ਕੀਤਾ ਪਰਿਵਾਰ ਹਵਾਲੇ
Ad Position 24