10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪ੍ਰਧਾਨ ਮੰਤਰੀ ਸੁਰੱਖਿਅਤ ‘ਮਾਤ੍ਰਤਵ ਅਭਿਆਨ’ ਤਹਿਤ ਗਰਭਵਤੀਆਂ ਲਈ ਲਗਾਇਆ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 24-07-2026
ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਮਨਪ੍ਰੀਤ ਸਿੰਘ)-ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾਂ ਰਹਿੰਦਿਆਂ ਉਨ੍ਹਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ‘ਮਾਤ੍ਰਤਵ ਅਭਿਆਨ’ ਮਨਾਇਆ ਜਾਂਦਾ ਹੈ। ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਵਿਚ ਇਸ ਅਭਿਆਨ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾ. ਨੀਰੂ ਸਿਆਲ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਕਰਵਾਉਣ , ਕਿਉਂਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈੱਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ 2 ਅਲਟਰਾਸਾਊਡ ਵੀ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਲੋੜ ਪੈਣ ’ਤੇ ਨਵਜੰਮੇ ਲੜਕੇ ਦਾ 1 ਸਾਲ ਤੇ ਲੜਕੀਆਂ ਦਾ 5 ਸਾਲ ਦੀ ਉਮਰ ਤੱਕ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਪੌਸ਼ਟਿਕ ਆਹਾਰ ਅਤੇ ਸਰੀਰਕ ਤੰਦਰੁਸਤੀ ਵੱਲ ਵਿਸ਼ੇਸ਼ ਧਿਆਨ ਦੇਣ ਕਿਉਂਕਿ ਇਕ ਤੰਦਰੁਸਤ ਔਰਤ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਆਪਣੇ ਸਾਰੇ ਨਿਰਧਾਰਿਤ ਐਂਟੀਨੇਟਲ ਚੈੱਕਅਪ ਕਰਵਾਉਣ ਦੇ ਨਾਲ ਨਾਲ ਜਣੇਪੇ ਤੱਕ ਆਪਣੇ ਖ਼ੂਨ ਦੀ ਮਾਤਰਾ ਵੀ ਸਹੀ ਰੱਖਣੀ ਚਾਹੀਦੀ ਹੈ। ਗਰਭਵਤੀ ਔਰਤਾਂ ਦਾ ਐਂਟੀ ਨੇਟਲ ਚੈੱਕਅਪ, ਮੁਫ਼ਤ ਲੈਬਾਰਟਰੀ ਟੈੱਸਟ, ਮੁਫ਼ਤ ਡਿਲਿਵਰੀ ਤੇ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਰਿਸਰਚ ਸਾਇੰਟਿਸਟ ਡਾ. ਸੰਪਨ ਅਤਰੀ, ਐਪੀਡੀਮੋਲੋਜਿਸਟ ਡਾ. ਸ਼ੁਭਮ ਸੂਰੀ, ਪ੍ਰੋਗਰਾਮ ਮੈਨੇਜਰ ਕਸੀਤੀਜ ਸੀਮਾ, ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਐਲ. ਐਚ. ਵੀ. ਜਸਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ, ਨਰਸਿੰਗ ਵਿਦਿਆਰਥੀ ਆਦਿ ਤੋਂ ਇਲਾਵਾ ਗਰਭਵਤੀ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਮਲੋਹ ਦੇ ਵਾਰਡ ਨੰਬਰ 10 ਤੋਂ ਸ਼ਰਧਾਲੂਆਂ ਦੀ ਇਕ ਹੋਰ... ਅਗਲੀ ਖ਼ਬਰ ‘ਮਿਸ਼ਨ ਰਫ਼ਤਾਰ’ ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 9 ਸਕੂਲਾਂ ਦੀ ਹੋਈ ਚੋਣ-ਗੁਰਪ੍ਰੀਤ ਸਿੰਘ ਭਿੰਡਰ
Ad Position 24