10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨਾ ਹਰ ਸਿੱਖ ਦੀ ਮੁੱਢਲੀ ਜ਼ਿੰਮੇਵਾਰੀ-ਜਥੇ. ਰਿਆ

Ad Position 21
No active advertisement
ਅਜੀਤ ਡੈਸਕ 24-07-2026
ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ 24 ਜੁਲਾਈ ਨੂੰ ਸਿੱਖ ਕੌਮ ਦੇ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭ ਹੋਣ ਵਾਲੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵਿਚ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਅਤੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਫ਼ਤਹਿਗੜ੍ਹ ਸਾਹਿਬ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਰਚ ਸਿੱਖ ਕੌਮ ਦੀਆਂ ਧਾਰਮਿਕ ਕਦਰਾਂ-ਕੀਮਤਾਂ, ਪੰਥਕ ਏਕਤਾ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਉਪਰਾਲਾ ਹੈ। ਜਥੇ. ਰਿਆ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਧਾਰਮਿਕ ਅਸਥਾਨ ਹੈ ਅਤੇ ਇਸ ਦੀ ਮਰਿਆਦਾ, ਸਿਧਾਂਤਾਂ ਅਤੇ ਆਦੇਸ਼ਾਂ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਥ ਵੱਲੋਂ ਕੋਈ ਸੱਦਾ ਦਿੱਤਾ ਜਾਂਦਾ ਹੈ ਤਾਂ ਸਮੂਹ ਸੰਗਤਾਂ ਨੂੰ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਉਸ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿੱਖ ਇਤਿਹਾਸ, ਮੀਰੀ-ਪੀਰੀ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪੰਥਕ ਸਮਾਗਮ ਨੌਜਵਾਨਾਂ ਵਿਚ ਧਾਰਮਿਕ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਬਣਦੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 24 ਜੁਲਾਈ ਨੂੰ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵਿਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਭਰਵੀਂ ਹਾਜ਼ਰੀ ਨਾਲ ਸਿੱਖ ਪੰਥ ਦੀ ਏਕਤਾ, ਅਨੁਸ਼ਾਸਨ ਅਤੇ ਗੁਰੂ ਘਰ ਪ੍ਰਤੀ ਅਟੁੱਟ ਸ਼ਰਧਾ ਦਾ ਸੰਦੇਸ਼ ਪੂਰੀ ਦੁਨੀਆ ਤੱਕ ਪਹੁੰਚੇਗਾ। ਉਨ੍ਹਾਂ ਕਿਹਾ ਕਿ ‘ਮੀਰੀ ਪੀਰੀ ਖ਼ਾਲਸਾ ਮਾਰਚ’ ਸਿਰਫ਼ ਇੱਕ ਧਾਰਮਿਕ ਯਾਤਰਾ ਨਹੀਂ, ਸਗੋਂ ਸਿੱਖ ਕੌਮ ਦੀ ਏਕਤਾ, ਸਵੈਮਾਣ ਅਤੇ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਸਮਰਪਿਤ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਇਸ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਪ੍ਰਤੀ ਆਪਣੀ ਸ਼ਰਧਾ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਆਵਾਜ਼ ਨੂੰ ਲਾਠੀਆਂ ਨਾਲ ਨਹੀਂ ਦਬਾਇਆ ਜਾ ਸਕਦਾ-ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ...
Ad Position 24