10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਸੇਵਕਾਂ ਦੀ ਆਵਾਜ਼ ਨੂੰ ਲਾਠੀਆਂ ਨਾਲ ਨਹੀਂ ਦਬਾਇਆ ਜਾ ਸਕਦਾ-ਰਣਦੀਪ ਸਿੰਘ ਨਾਭਾ

Ad Position 21
No active advertisement
ਅਜੀਤ ਡੈਸਕ 24-07-2026
ਅਮਲੋਹ, 23 ਜੁਲਾਈ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਾਲੇ ਸਫ਼ਾਈ ਕਰਮਚਾਰੀਆਂ ’ਤੇ ਜ਼ੁਲਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ’ਤੇ ਲਾਠੀਚਾਰਜ ਕਰਵਾਉਣਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਕਾਕਾ ਰਣਦੀਪ ਸਿੰਘ ਨਾਭਾ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨਾ ਚਾਹੀਦਾ ਹੈ ਤਾਂ ਕਿ ਆਉਣ ਵਾਲੇ ਸਮੇਂ ਵਿਚ ਕੋਈ ਅਜਿਹੀ ਜੁਰਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਉਹ ਸਫ਼ਾਈ ਸੇਵਕਾਂ ਦੇ ਹੱਕਾਂ ਦੀ ਲੜਾਈ ਵਿਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰੇ, ਨਾ ਕਿ ਦਮਨਕਾਰੀ ਨੀਤੀਆਂ ਅਪਣਾਏ। ਇਸ ਮੌਕੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ, ਗੁਰਬਚਨ ਸਿੰਘ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਰਾਜਵਿੰਦਰ ਸਿੰਘ ਘੁਟੀਡ, ਜੱਗੀ ਬੜੈਚਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ਤੇ ਹੋਏ ਅੱਤਿਆਚਾਰ ਖ਼ਿਲਾਫ਼ ਕਾਂਗਰਸ ਪਾਰਟੀ ਨੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨਾ ਹਰ ਸਿੱਖ ਦੀ ਮੁੱਢਲੀ ਜ਼ਿੰਮੇਵਾਰੀ-ਜਥੇ. ਰਿਆ
Ad Position 24