09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਥਕ ਜਥੇਬੰਦੀਆਂ ਮਤਭੇਦ ਭੁਲਾਕੇ ਪੰਥ ਦੇ ਵਡੇਰੇ ਹਿੱਤਾਂ ਲਈ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣ-ਪ੍ਰੋ. ਬਡੂੰਗਰ

Ad Position 21
No active advertisement
ਅਜੀਤ ਡੈਸਕ 24-07-2026
ਪਟਿਆਲਾ, 23 ਜੁਲਾਈ (ਅ.ਸ. ਆਹਲੂਵਾਲੀਆ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ ਨੇ ਮੀਰੀ ਪੀਰੀ ਦਿਵਸ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੀਰੀ-ਪੀਰੀ ਦਿਵਸ ਭਗਤੀ ਤੇ ਸ਼ਕਤੀ ਦਾ ਸੁਮੇਲ, ਸਿੱਖੀ ਦਾ ਆਦਰਸ਼ ਤੇ ਅਧਿਆਤਮਕਤਾ ਦੇ ਨਾਲ ਸੰਸਾਰਕਤਾ ਦਾ ਅਲੌਕਿਕ ਸੰਜੋਗ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਥਕ ਜਥੇਬੰਦੀਆਂ ਨੂੰ ਆਪਣੇ ਰਾਜਸੀ ਮਤਭੇਦ ਭੁਲਾ ਕੇ ਪੰਥ ਦੇ ਵਡੇਰੇ ਹਿੱਤਾਂ ਲਈ ਮੀਰੀ ਪੀਰੀ ਦੇ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣਾ ਚਾਹੀਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਹਰ ਸਿੱਖ ਨੂੰ ਮੀਰੀ-ਪੀਰੀ ਦੇ ਸਿਧਾਂਤ ਨਾਲ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਸਾਬਕਾ ਪ੍ਰਧਾਨ ਨੇ ਕਿਹਾ ਕਿ ਅੱਜ ਪੰਥਕ ਜਥੇਬੰਦੀਆਂ ਨੂੰ ਆਪਣੇ ਰਾਜਸੀ ਮਤਭੇਦ ਭੁਲਾਕੇ ਪੰਥ ਦੇ ਵਡੇਰੇ ਹਿਤਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੇਸਰੀ ਨਿਸ਼ਾਨ ਦੀ ਛਤਰ ਛਾਇਆ ਹੇਠ ਏਕਤਾ ਕਰਨ ਦੀ ਸਖਤ ਲੋੜ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤੀ ਦੇਰ ਨਹੀਂ ਚੱਲਣੇ।
Ad Position 22
No active advertisement
ਪਿਛਲੀ ਖ਼ਬਰ ਐੱਨ. ਡੀ. ਆਰ. ਐੱਫ. ਤੇ ਆਰਮੀ ਵਲੋਂ ਸਰਾਲਾ ਹੈੱਡ (ਘਨੌਰ) ਵਿਖੇ ਹੜ੍ਹਾਂ ਤੋਂ ਬਚਾਅ ਲਈ ਮੌਕ ਡਰਿੱਲ ਅਗਲੀ ਖ਼ਬਰ ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ਤੇ ਹੋਏ ਅੱਤਿਆਚਾਰ ਖ਼ਿਲਾਫ਼ ਕਾਂਗਰਸ ਪਾਰਟੀ ਨੇ ਦਿੱਤਾ ਰੋਸ ਧਰਨਾ
Ad Position 24