05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

‘ਰੰਗਲੇ ਪੰਜਾਬ ਦੇ’ ਸੁਪਨੇ ਵਿਖਾਉਣ ਵਾਲੀ ‘ਆਪ’ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਹੇਠ ਦੱਬਿਆ-ਮੁਕਾਰੋਂਪੁਰ

Ad Position 21
No active advertisement
ਅਜੀਤ ਡੈਸਕ 25-07-2026
ਫ਼ਤਹਿਗੜ੍ਹ ਸਾਹਿਬ, 24 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੇ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਪਿਛਲੇ ਸਾਢੇ 4 ਸਾਲਾਂ ਦੇ ਕਾਰਜਕਾਲ ਵਿਚ 2022 ਤੋਂ ਪਹਿਲਾਂ ਦੀਆਂ ਸਾਰੀਆਂ ਸਰਕਾਰਾਂ ਤੋਂ ਵੱਧ ਕਰਜ਼ਾ ਲੈ ਕੇ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦੱਬ ਕੇ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਭੁਗਤਣਾ ਪਵੇਗਾ। ਨਜ਼ਦੀਕੀ ਪਿੰਡ ਜੜਖੇਲਾਂ ਖੇੜੀ ਵਿਖੇ ਨਗਰ ਵਾਸੀਆਂ ਨਾਲ ਰੱਖੀ ਮੀਟਿੰਗ ਦੌਰਾਨ ਜਥੇਦਾਰ ਮਕਾਰੋਂਪੁਰ ਨੇ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਕਰਜ਼ਾ ਲੈਣ ਦੇ ਬਾਵਜੂਦ ਆਮ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਉਹ ਵਿਕਾਸ ਨਜ਼ਰ ਨਹੀਂ ਆ ਰਿਹਾ, ਜਿਸ ਦੀ ਉਨ੍ਹਾਂ ਨੂੰ ਉਮੀਦ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਬੁਨਿਆਦੀ ਸਹੂਲਤਾਂ, ਸੜਕਾਂ, ਸਿਹਤ ਸੇਵਾਵਾਂ ਤੇ ਹੋਰ ਲੋਕ ਭਲਾਈ ਦੇ ਕੰਮਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਡੀ. ਏ. ਤੇ ਪੈਨਸ਼ਨ ਸਮੇਂ ਸਿਰ ਦੇਣ ਸੰਬੰਧੀ ਵੀ ਸਰਕਾਰ ਨੂੰ ਸਪੱਸ਼ਟ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਲਗਾਤਾਰ ਕਰਜ਼ਾ ਲਿਆ ਜਾ ਰਿਹਾ ਹੈ ਤਾਂ ਇਸ ਰਕਮ ਦੀ ਵਰਤੋਂ ਕਿੱਥੇ ਕੀਤੀ ਜਾ ਰਹੀ ਹੈ ਤੇ ਇਸ ਦਾ ਲਾਭ ਆਮ ਪੰਜਾਬ ਵਾਸੀਆਂ ਤੱਕ ਕਿਉਂ ਨਹੀਂ ਪਹੁੰਚ ਰਿਹਾ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਦੀ ਵਿੱਤੀ ਸਥਿਤੀ ਬਾਰੇ ਲੋਕਾਂ ਸਾਹਮਣੇ ਪੂਰੀ ਪਾਰਦਰਸ਼ਤਾ ਨਾਲ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਹਕੀਕਤ ਦਾ ਪਤਾ ਲੱਗ ਸਕੇ। ਮਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਸਮਾਜਿਕ, ਲੋਕ ਭਲਾਈ ਤੇ ਵਿਕਾਸ ਕਾਰਜਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸੰਬੰਧਿਤ ਸਮੱਸਿਆਵਾਂ ਤੇ ਲੋੜਾਂ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦਾ ਮੈਂਬਰ ਬਣਨ ’ਤੇ ਵਿਸ਼ੇਸ਼ ਤੌਰ ਸਨਮਾਨਿਤ ਕੀਤਾ। ਇਸ ਮੌਕੇ ਬ੍ਰਿਜ ਈਸ਼ਵਰ ਸਿੰਘ ਪਾਸ਼ੀ, ਅਮਰ ਈਸ਼ਵਰ ਸਿੰਘ, ਮਨਪ੍ਰੀਤ ਸਿੰਘ ਹੈਪੀ ਸਾਬਕਾ ਕੌਂਸਲਰ, ਸਾਬਕਾ ਸਰਪੰਚ ਦੀਪ ਸਿੰਘ, ਰਜੀਵ ਸ਼ੁਕਲਾ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਜਗਜੀਤ ਸਿੰਘ, ਸੁਰਜੀਤ ਸਿੰਘ, ਤਰੁਨ ਕੁਮਾਰ ਅਤੇ ਸਿੰਦਾ ਸਮੇਤ ਹੋਰ ਪਤਵੰਤੇ ਤੇ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਰੀਡਮ ਫਾਈਟਰ ਉੱਤਰਧਿਕਾਰੀ ਸੰਸਥਾ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਵਿਦਿਆਰਥੀਆਂ ’ਤੇ ਪੁਲਿਸ ਵਧੀਕੀਆਂ ਨਾਲ ਜੁੜੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ
Ad Position 24
No active advertisement