05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਫਰੀਡਮ ਫਾਈਟਰ ਉੱਤਰਧਿਕਾਰੀ ਸੰਸਥਾ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 25-07-2026
ਫ਼ਤਹਿਗੜ੍ਹ ਸਾਹਿਬ, 24 ਜੁਲਾਈ (ਬਲਜਿੰਦਰ ਸਿੰਘ)-ਫਰੀਡਮ ਫਾਈਟਰ ਉੱਤਰਧਿਕਾਰੀ ਸੰਸਥਾ ਵਲੋਂ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਸੂਬਾ ਸਿੰਘ ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਤੋਂ ਸਮੇਂ ਦੀ ਮੰਗ ਕੀਤੀ ਗਈ ਸੀ ਪਰ ਮੁੱਖ ਮੰਤਰੀ ਪੰਜਾਬ ਨੇ ਸੰਸਥਾ ਨੂੰ ਤਿੰਨ ਵਾਰ ਪੱਤਰ ਜਾਰੀ ਕਰਨ ਦੇ ਬਾਵਜੂਦ ਵੀ ਮੀਟਿੰਗ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਵਾਰਿਸਾਂ ਵਲੋਂ ਹੋਂਦ ਵਿਚ ਲਿਆਂਦੀ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਨੂੰ ਵਾਰ-ਵਾਰ ਅਣਗੌਲਿਆ ਕਰਨ ਵਜੋਂ ਦੇਸ ਭਗਤ ਪਰਿਵਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਜੇਕਰ ਮੁੱਖ ਮੰਤਰੀ ਪੰਜਾਬ ਦੇਸ਼ ਭਗਤਾਂ ਦੇ ਵਾਰਿਸਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਨਹੀਂ ਕਰਦੇ ਅਤੇ ਮੁਸ਼ਕਿਲਾਂ ਦੇ ਹੱਲ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੇ ਤਾਂ ਸੰਸਥਾ ਸੂਬਾ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਮਜਬੂਰ ਹੋਵੇਗੀ। ਇਸ ਤਿੱਖੇ ਸੰਘਰਸ਼ ਦੌਰਾਨ ਜੇਕਰ ਸੰਘਰਸ਼ੀ ਯੋਧਿਆਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਇਸਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਦੇਸ਼ ਭਗਤਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਦੇ ਕੇ 2 ਅਗਸਤ ਤੱਕ ਕੋਈ ਹੱਲ ਕਰਦੇ ਹਨ ਤਾਂ ਸੰਸਥਾ ਸੁਤੰਤਰਤਾ ਦਿਵਸ ਮੌਕੇ ਸਨਮਾਨ ਨਾਲ ਸ਼ਾਮਲ ਹੋਵੇਗੀ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਸੰਘਰਸ਼ ਦੀ ਰੂਪ-ਰੇਖਾ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇਗਾ। ਜਿਸ ਵਿਚ ਸਮੁੱਚੇ ਸੂਬੇ ਵਿਚੋਂ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਵਾਰਸ ਸ਼ਾਮਿਲ ਹੋਣਗੇ। ਇਸ ਮੌਕੇ ਅਸ਼ੋਕ ਕੁਮਾਰ, ਬਲਾਕ ਪ੍ਰਧਾਨ ਤਰਲੋਚਨ ਸਿੰਘ ਰਾਣਵਾਂ, ਭੁਪਿੰਦਰ ਸਿੰਘ ਵਾਈਸ ਪ੍ਰਧਾਨ, ਬਖ਼ਸ਼ੀਸ਼ ਸਿੰਘ ਜਨਰਲ ਸਕੱਤਰ, ਬਾਬਾ ਜਸਵੰਤ ਸਿੰਘ, ਸਰਬਜੀਤ ਸਿੰਘ ਖ਼ਜ਼ਾਨਚੀ, ਅਮਰੀਕ ਸਿੰਘ ਅਮਰਾਲਾ, ਡਾ. ਸੁਰਿੰਦਰ ਸਿੰਘ ਚੜ੍ਹੀ, ਪਰਮਿੰਦਰ ਸਿੰਘ ਮਾਜਰੀ, ਇਕਬਾਲ ਸਿੰਘ ਬਦੇਸ਼ਾਂ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਮੁੱਲਾਂਪੁਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਟਾਣਾ ਉੱਚਾ ਵਿਖੇ ਖੂਹੀ ਤਪ ਅਸਥਾਨ ਬਾਬਾ ਮਸਤ ਰਾਮ ਦੀ 70ਵੀਂ ਬਰਸੀ ਮਨਾਈ ਅਗਲੀ ਖ਼ਬਰ ‘ਰੰਗਲੇ ਪੰਜਾਬ ਦੇ’ ਸੁਪਨੇ ਵਿਖਾਉਣ ਵਾਲੀ ‘ਆਪ’ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਹੇਠ ਦੱਬਿਆ-ਮੁਕਾਰੋਂਪੁਰ
Ad Position 24
No active advertisement