ਨਾਭਾ, 24 ਜੁਲਾਈ (ਜਗਨਾਰ ਸਿੰਘ ਦੁਲੱਦੀ)-ਲਾਇਨਜ਼ ਕਲੱਬ ਨਾਭਾ ਦੇ ਅਹੁਦੇਦਾਰਾਂ ਵਲੋਂ ਕਲੱਬ ਪ੍ਰਧਾਨ ਅਮਰੀਕ ਸਿੰਘ ਗਿੱਲ ਦੀ ਅਗਵਾਈ ਹੇਠ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਲਾਇਨਜ਼ ਕਲੱਬ ਨਾਭਾ ਦੇ ਪ੍ਰਧਾਨ ਅਮਰੀਕ ਸਿੰਘ ਗਿੱਲ, ਵਾਈਸ ਪ੍ਰਧਾਨ ਸੋਮ ਨਾਥ ਢੱਲ, ਕੈਸ਼ੀਅਰ ਭਗਵੰਤ ਸਿੰਗਲਾ, ਰਮਨ ਸਿੰਗਲਾ, ਨਗਰ ਕੌਂਸਲ ਨਾਭਾ ਦੇ ਵਾਈਸ ਪ੍ਰਧਾਨ ਕਮਲ ਕੁਮਾਰ ਰਾਜੂ ਤੇ ਅਨਮੋਲ ਸਿੰਘ ਆਦਿ ਕਲੱਬ ਮੈਂਬਰ ਹਾਜ਼ਰ ਸਨ। ਮੁਲਾਕਾਤ ਦੌਰਾਨ ਕਲੱਬ ਮੈਂਬਰਾਂ ਵਲੋਂ ਲਾਇਨਜ਼ ਕਲੱਬ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਪਰੰਤ ਕਲੱਬ ਪ੍ਰਧਾਨ ਅਮਰੀਕ ਸਿੰਘ ਗਿੱਲ ਨੇ ਦੱਸਿਆ ਕਿ ਲਾਇਨਜ਼ ਕਲੱਬ ਹਮੇਸ਼ਾ ਹੀ ਸਮਾਜ ਸੇਵਾ ਦੇ ਕਾਰਜਾਂ ਵਿਚ ਅਗਵਾਈ ਕਰਦਾ ਆ ਰਿਹਾ ਹੈ, ਜਿਸ ਤਹਿਤ ਕਲੱਬ ਵਲੋਂ ਸਮੇਂ-ਸਮੇਂ ‘ਤੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ, ਸਕੂਲਾਂ ’ਚ ਵਾਟਰ ਕੂਲਰ ਲਗਾਉਣ, ਲੋੜਵੰਦ ਪਰਿਵਾਰਾਂ ਦੀ ਸਹਾਇਤਾ ਅਤੇ ਹੋਰ ਵੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਕਲੱਬ ਵਲੋਂ ਨਵੇਂ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਵੱਖ-ਵੱਖ ਥਾਵਾਂ ‘ਤੇ ਵੱਡੇ ਪੱਧਰ ’ਤੇ ਬੂਟੇ ਲਗਾਏ ਜਾਣਗੇ। ਵਿਧਾਇਕ ਦੇਵ ਮਾਨ ਵਲੋਂ ਲਾਇਨਜ਼ ਕਲੱਬ ਨਾਭਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਧਰਮਿੰਦਰ ਸਿੰਘ ਸੁਖੇਵਾਲ, ਸਿਮਰਨ ਅੜਕ ਚੌਹਾਨ, ਭੁਪਿੰਦਰ ਸਿੰਘ ਕੱਲਰ ਮਾਜਰੀ, ਸੁਖ ਖਹਿਰਾ, ਜਸਵੀਰ ਸਿੰਘ ਛਿੰਦਾ ਵਜੀਦਪੁਰ ਆਦਿ ਮੌਜੂਦ ਸਨ।