03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਫ਼ਰੀਦਕੋਟ ਪੇਪਰ ਲੀਕ ਮਾਮਲੇ ’ਚ ਭਾਜਪਾ ਯੁਵਾ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 25-07-2026
ਫ਼ਤਹਿਗੜ੍ਹ ਸਾਹਿਬ, 24 ਜੁਲਾਈ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਯੁਵਾ ਮੋਰਚਾ ਵਲੋਂ ਸਰਹਿੰਦ ਵਿਖੇ ਫ਼ਰੀਦਕੋਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਦਰਜ ਕਰਵਾਇਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਫ਼ਰੀਦਕੋਟ ਵਿਚ ਕਥਿਤ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਫ਼ਰੀਦਕੋਟ ਵਿਚ ਹੋਇਆ ਕਥਿਤ ਪੇਪਰ ਲੀਕ ਮਾਮਲਾ ਪੰਜਾਬ ਦੀ ਸਿੱਖਿਆ ਪ੍ਰਣਾਲੀ ’ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖੇਡ ਰਹੀ ਹੈ ਅਤੇ ਪ੍ਰੀਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਬਣਾਈ ਰੱਖਣ ਵਿਚ ਅਸਫਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਤਹਿ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫ਼ਾ ਲੈਣ। ਆਗੂਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਭਾਜਪਾ ਯੁਵਾ ਮੋਰਚਾ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਕੁਲਦੀਪ ਸਿੰਘ ਸਹੋਤਾ ਜ਼ਿਲ੍ਹਾ ਪ੍ਰਧਾਨ ਐਸ. ਸੀ. ਮੋਰਚਾ, ਹਰੀਸ਼ ਅਗਰਵਾਲ, ਪਰਮਜੀਤ ਸਿੰਘ ਪੰਮਾ ਬੈਨੀਪਾਲ, ਜਸਪਾਲ ਸਿੰਘ ਅਨਾਇਤਪੁਰ, ਹਰਚਰਨ ਸਿੰਘ ਬਧੌਛੀ, ਸਨੀ ਗੋਇਲ, ਪੁਨੀਤ ਮਹਾਂਵਰ, ਰਜਿੰਦਰ ਸਿੰਘ ਸੋਢੀ, ਕੁਲਵਿੰਦਰ ਸਿੰਘ ਕੋਟਲਾ, ਜੋਗੀਸਰ ਸਿੰਘ ਰੁੜਕੀ, ਅਮਰਿੰਦਰ ਸਿੰਘ ਬਡਲਾ, ਧਰਮਜੀਤ ਸਿੰਘ, ਅਮਰੀਕ ਸਿੰਘ, ਕਰਨੈਲ ਸਿੰਘ ਧੂੰਦਾ, ਮਨਜਿੰਦਰ ਸਿੰਘ ਤਰਖਾਣ ਮਾਜਰਾ, ਕੁਲਵੰਤ ਸਿੰਘ ਸੱਦੋਮਾਜਰਾ, ਕੁਲਦੀਪ ਸਿੰਘ, ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਕਾਵਿ-ਉਚਾਰਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਨਗਰ ਕੌਂਸਲ ਦੀ ਪਲੇਠੀ ਮੀਟਿੰਗ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਮਤੇ ਸਰਬਸੰਮਤੀ ਨਾਲ ਪਾਸ-ਪ੍ਰਧਾਨ ਆਸ਼ਾ ਰਾਣੀ
Ad Position 24
No active advertisement