03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਖੜ੍ਹੇ ਕੀਤੇ-ਧਾਲੀਵਾਲ, ਮਾਜਰੀ, ਸਿੱਧੂ

Ad Position 21
No active advertisement
ਅਜੀਤ ਡੈਸਕ 25-07-2026
ਫ਼ਤਹਿਗੜ੍ਹ ਸਾਹਿਬ, 24 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਅਮਲੋਹ ਦੇ ਅਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ ਤੇ ਸੂਬਾ ਸਲਾਹਕਾਰ ਫੋਰਮੈਨ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਿਆਸੀ ਡਰਾਮੇਬਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ’ਚ ਲਗਾਤਾਰ ਨਸ਼ਿਆਂ ਕਾਰਨ ਨੌਜਵਾਨ ਆਪਣੀ ਜਾਨ ਗੁਆ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਜਾਂਚ ਦੇ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਜਦਕਿ ਆਮ ਆਦਮੀ ਪਾਰਟੀ ਦੇ ਹੀ ਆਗੂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਠੁੱਸ ਦੱਸ ਕੇ ਆਪਣੀ ਹੀ ਸਰਕਾਰ ਨੂੰ ਸ਼ੀਸ਼ਾ ਵਿਖਾ ਰਹੇ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਜੇਕਰ ਸਰਕਾਰ ਦੀ ਮੁਹਿੰਮ ਪ੍ਰਭਾਵਸ਼ਾਲੀ ਹੁੰਦੀ ਤਾਂ ਨਸ਼ਿਆਂ ਦੀ ਸਪਲਾਈ ਤੇ ਇਸ ਨਾਲ ਹੋ ਰਹੀਆਂ ਮੌਤਾਂ ’ਤੇ ਰੋਕ ਲੱਗ ਚੁੱਕੀ ਹੁੰਦੀ। ਪਰ ਸਰਕਾਰ ਦੀ ਨਾਲਾਇਕੀ ਕਾਰਨ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਤੇ ਸੋਸ਼ਲ ਮੀਡੀਆ ’ਤੇ ਚਰਚਾ ਬਣੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਦਰਸਾਉਂਦੇ ਹਨ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਦਾਅਵਿਆਂ ਵਿਚ ਨਾਕਾਮ ਰਹੀ ਹੈ ਅਤੇ ਇਹ ਮੁਹਿੰਮ ਸਿਰਫ਼ ਪ੍ਰਚਾਰ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਤਸਕਰੀ ’ਤੇ ਸਖ਼ਤ ਕਾਰਵਾਈ ਕਰਕੇ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਦੇ ਉਪ ਚੇਅਰਮੈਨ ਫੋਰਮੈਨ ਬਲਵੀਰ ਸਿੰਘ ਸਿੱਧੂ, ਭਿੰਦਰ ਸਿੰਘ, ਸਾਬਕਾ ਕੌਂਸਲਰ ਸੋਮਨਾਥ ਸਿੰਘ ਅਤੇ ਨਾਜ਼ਰ ਸਿੰਘ ਸੰਤ ਨਗਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਢਾਹੇ ਗਏ ਪੁਲਿਸ ਤਸ਼ੱਦਦ ਦੇ ਵਿਰੋਧ ਵਿਚ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਸਿੱਧ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਕਾਵਿ-ਉਚਾਰਣ ਮੁਕਾਬਲਾ ਕਰਵਾਇਆ
Ad Position 24
No active advertisement