03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਫ਼ਾਈ ਸੇਵਕਾਂ ’ਤੇ ਢਾਹੇ ਗਏ ਪੁਲਿਸ ਤਸ਼ੱਦਦ ਦੇ ਵਿਰੋਧ ਵਿਚ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-07-2026
ਫ਼ਤਹਿਗੜ੍ਹ ਸਾਹਿਬ, 24 ਜੁਲਾਈ (ਬਲਜਿੰਦਰ ਸਿੰਘ)-ਬੀਤੀ 8 ਜੁਲਾਈ ਤੋਂ ਆਪਣੀਆਂ ਲੰਬਿਤ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ’ਤੇ ਬੀਤੇ ਦਿਨ ਬਰਨਾਲਾ ਵਿਖੇ ਇਕ ਡੀ. ਐਸ. ਪੀ. ਤੇ ਐਸ. ਐਚ. ਓ. ਵਲੋਂ ਸਰਕਾਰ ਦੇ ਇਸ਼ਾਰੇ ’ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਫ਼ਾਈ ਕਰਮਚਾਰੀਆਂ ਖ਼ਾਸਕਰ ਮਹਿਲਾਵਾਂ ’ਤੇ ਬੜੀ ਬੇਰਹਿਮੀ ਨਾਲ ਕੀਤਾ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਕਾਰਾ ਹੈ, ਜੋ ਪੰਜਾਬ ਸਰਕਾਰ ਦੇ ਪਤਨ ਦਾ ਸਬੱਬ ਬਣੇਗਾ। ਇਹ ਪ੍ਰਗਟਾਵਾ ਨਗਰ ਕੌਂਸਲ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਜੇਸ਼ ਕੁਮਾਰ ਵਿੱਕੀ ਨੇ ਅੱਜ ਸਰਹਿੰਦ ਵਿਚ ਉਕਤ ਪੁਲਿਸ ਤਸ਼ੱਦਦ ਦੇ ਖ਼ਿਲਾਫ਼ ਕੱਢੇ ਰੋਸ ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਸੱਤਾ ਸ਼ਕਤੀ ਦੇ ਜ਼ੋਰ ਸਫ਼ਾਈ ਸੇਵਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਪਰ ਉਹ ਆਪਣੇ ਮਾੜੇ ਮਨਸੂਬਿਆਂ ਵਿਚ ਸਫਲ ਨਹੀਂ ਹੋ ਸਕੇਗੀ ਅਤੇ ਇਹ ਸਫ਼ਾਈ ਸੇਵਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣ ’ਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਢਾਹੇ ਗਏ ਤਸ਼ੱਦਦ ਦੇ ਰੋਸ ਵਜੋਂ ਅੱਜ ਨਗਰ ਕੌਂਸਲ ਸਰਹਿੰਦ ਤੋਂ 4 ਨੰਬਰ ਚੂੰਗੀ ਚੌਕੀ ਤੱਕ ਮਾਰਚ ਕੱਢਿਆ ਗਿਆ ਹੈ ਜਿੱਥੇ ਡੀ. ਐਸ. ਪੀ. ਤੇ ਐਸ. ਐਚ. ਓ. ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਅਫ਼ਸਰਾਂ ’ਤੇ 25 ਜੁਲਾਈ ਤੱਕ ਕੋਈ ਠੋਸ ਕਾਰਵਾਈ ਕਰਕੇ ਪੀੜਤ ਸਫ਼ਾਈ ਸੇਵਕਾਂ ਨੂੰ ਇਨਸਾਫ਼ ਨਾ ਦਿੱਤਾ ਤਾਂ 26 ਜੁਲਾਈ ਤੋਂ ਪੂਰੇ ਭਾਰਤ ਬੰਦ ਦਾ ਐਲਾਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਖ਼ੁਦ ਸਰਕਾਰ ਹੋਵੇਗੀ। ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਕਰਮਚਾਰੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ-ਗੁਰੂ, ਰਿਆ, ਰਾਣਾ, ਬਿਲਾਸਪੁਰ ਅਗਲੀ ਖ਼ਬਰ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਖੜ੍ਹੇ ਕੀਤੇ-ਧਾਲੀਵਾਲ, ਮਾਜਰੀ,...
Ad Position 24
No active advertisement