02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੇਂਦਰ ਦੀ ਗੁੰਗੀ ਬੋਲੀ ਸਰਕਾਰ ਨੂੰ ਜਗਾਉਣ ਲਈ ‘ਆਪ’ ਨੇ ਹਲਕਾ ਵਿਧਾਇਕ ਰਾਏ ਦੀ ਅਗਵਾਈ ਹੇਠ ਥਾਲ਼ੀਆਂ ਖੜਕਾ ਕੀਤਾ ਪ੍ਰਦਰਸ਼ਨ ਨੌਜਵਾਨਾਂ ’ਤੇ ਕੀਤੇ ਅੰਨੇ ਤਸ਼ੱਦਦ ਨੂੰ ਭੁਲਾਇਆ ਨਹੀਂ ਜਾ ਸਕਦਾ-ਵਿਧਾਇਕ

Ad Position 21
No active advertisement
ਅਜੀਤ ਡੈਸਕ 26-07-2026
ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਮਨਪ੍ਰੀਤ ਸਿੰਘ)-ਨੀਟ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਨੌਜਵਾਨਾਂ ਵਲੋਂ ਦਿੱਲੀ ਜੰਤਰ ਮੰਤਰ ਵਿਖੇ ਲਗਾਇਆ ਧਰਨਾ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਭਾਵੇਂ ਖ਼ਤਮ ਹੋ ਗਿਆ ਹੋਵੇ, ਪਰ ਨੌਜਵਾਨਾਂ ਦੁਆਰਾ ਆਪਣੇ ਹੱਕ ਲੈਣ ਲਈ ਕੀਤੇ ਸੰਘਰਸ਼ ਨੂੰ ਭੁਲਾਇਆ ਨਹੀਂ ਜਾ ਸਕਦਾ, ਜਿਸ ਵਿਚ ਕੇਂਦਰ ਸਰਕਾਰ ਵਲੋਂ ਨੌਜਵਾਨਾਂ ’ਤੇ ਐਨਾ ਤਿੱਖਾ ਤਸ਼ੱਦਦ ਕੀਤਾ ਤੇ ਸੈਂਕੜੇ ਨੌਜਵਾਨ ਇਸ ਸੰਘਰਸ਼ ਦੌਰਾਨ ਜ਼ਖ਼ਮੀ ਹੋ ਗਏ। ਇਹ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਲਗਾਤਾਰ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਸਬੂਤ ਨੌਜਵਾਨਾਂ ਤੇ ਕੀਤਾ ਤਸ਼ੱਦਦ ਹੈ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਵਿਅਕਤੀ ਆਪਣੇ ਹੱਕਾਂ ਪ੍ਰਤੀ ਆਵਾਜ਼ ਨਹੀਂ ਉਠਾ ਸਕਦਾ, ਪਰ ਨੌਜਵਾਨਾਂ ਦੇ ਇਸ ਸੰਘਰਸ਼ ਦੇ ਪੂਰੇ ਦੇਸ਼ ਵਿਚ ਹੀ ਨਹੀਂ, ਵਿਦੇਸ਼ਾਂ ਵੀ ਪੁੱਜਣ ਤੇ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਕੰਨਾਂ ’ਤੇ ਜੂੰ ਸਰਕੀ ਹੈ ਤੇ ਉਸ ਨੂੰ ਨੌਜਵਾਨਾਂ ਦੇ ਸੰਘਰਸ਼ ਅੱਗੇ ਗੋਡੇ ਟੇਕਣੇ ਪਏ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਸਰਹਿੰਦ ਦੇ ਬਾਜ਼ਾਰਾਂ ਵਿਚ ਸੈਂਕੜੇ ਸਾਥੀਆਂ ਨਾਲ ਥਾਲ਼ੀ ਮਾਰਚ ਵੀ ਕੱਢਿਆ, ਜਿਸ ’ਚ ਥਾਲ਼ੀਆਂ ਖੜਕਾ ਪੇਪਰ ਲੀਕ ਦੇ ਮਾਮਲੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿੱਖਿਆ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਕੰਵਰਬੀਰ ਸਿੰਘ ਰਾਏ, ਮਨਦੀਪ ਸਿੰਘ ਪੋਲਾ, ਰਮੇਸ਼ ਕੁਮਾਰ ਸੋਨੂੰ, ਜਗਜੀਤ ਸਿੰਘ ਰਿਊਣਾ, ਗੁਰਵੀਰ ਸਿੰਘ ਜੱਲ੍ਹਾ, ਅਸ਼ੀਸ ਅੱਤਰੀ, ਐਡਵੋਕੇਟ ਰਾਜ਼ੇਸ ਉੱਪਲ, ਪਾਵੇਲ ਹਾਡਾਂ, ਪ੍ਰਿਤਪਾਲ ਸਿੰਘ ਜੱਸੀ, ਨੰਬਰਦਾਰ ਜਸਬੀਰ ਸਿੰਘ ਬੰਟੀ, ਸਨੀ ਚੋਪੜਾ, ਬਲਜਿੰਦਰ ਸਿੰਘ, ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਬਲਬੀਰ ਸਿੰਘ ਸੋਢੀ, ਰੁਪਿੰਦਰ ਸਿੰਘ ਜੱਲ੍ਹਾ, ਬਹਾਦਰ ਜਲਾਲ, ਇਸਤਰੀ ਵਿੰਗ ਦੀ ਪ੍ਰਧਾਨ ਰੀਨਾ ਰਾਣੀ, ਥਾਣੇਦਾਰ ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ ਵਿੱਕੀ ਚਾਹਲ, ਪੀ.ਏ ਬਹਾਦਰ ਖਾਨ, ਪੀ.ਏ ਸਤੀਸ਼ ਕੁਮਾਰ ਆਦਿ ਸਮਰਥਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 24ਵੀਂ ਭਗਵਾਨ ਜਗਨਨਾਥ ਰੱਥ ਯਾਤਰਾ ਨੂੰ ਲੈ ਕੇ ਇਸਕਾਨ ਫੈਸਟੀਵਲ ਕਮੇਟੀ ਵਲੋਂ ਪ੍ਰੈੱਸ ਕਾਨਫ਼ਰੰਸ ਕੱਲ੍ਹ ਸ੍ਰੀ ਰਾਮ ਮੰਦ... ਅਗਲੀ ਖ਼ਬਰ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ 29 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾ...
Ad Position 24
No active advertisement