02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਐਲ. ਈ. ਡੀ. ਵੈਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਗੁਰੂ ਰਵਿਦਾਸ ਜੀ ਦਾ ਸੰਦੇਸ਼

Ad Position 21
No active advertisement
ਅਜੀਤ ਡੈਸਕ 26-07-2026
ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ. ਈ. ਡੀ. ਵੈਨ ਵਲੋਂ ਬੀਤੀ ਸ਼ਾਮ ਬਲਾਕ ਅਮਲੋਹ ਦੇ ਪਿੰਡ ਤੰਦਾਬੱਧਾ ਖ਼ੁਰਦ, ਕੋਟਲੀ ਤੇ ਬਲਾਕ ਸਰਹਿੰਦ ਦੇ ਪਿੰਡ ਜਖਵਾਲੀ ਅਤੇ ਜਾਗੋ ਚਨਾਰਥਲ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ। ਇਸੇ ਕੜੀ ਤਹਿਤ 26 ਜੁਲਾਈ ਨੂੰ ਬਲਾਕ ਸਰਹਿੰਦ ਦੇ ਪਿੰਡ ਪੋਲਾ, ਬਹਿਲੋਲਪੁਰ, ਬਲਾਕ ਅਮਲੋਹ ਦੇ ਪਿੰਡ ਸ਼ੇਰਗੜ੍ਹ ਅਤੇ ਕੰਜਾਰੀ ਵਿਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ। ਪਿੰਡ-ਪਿੰਡ ਡਾਕੂਮੈਂਟਰੀ ਵੈਨਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ, ਉਨ੍ਹਾਂ ਵਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਤੇ ਸਦਭਾਵਨਾ ਦੇ ਸਰਬ-ਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿਚ ਭਾਈਚਾਰਾ ਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਸੁਰਤਾ ਇਨਕਲੇਵ ਵਿਖੇ ਵਾਟਰ ਸਪਲਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ 35 ਲੱਖ ਰੁਪਏ ਦੀ ਲਾਗਤ ਨਾਲ ਵਾਟ... ਅਗਲੀ ਖ਼ਬਰ ਭਗਵਾਨ ਜਗਨਨਾਥ ਰੱਥ ਯਾਤਰਾ ਨੂੰ ਲੈ ਕੇ ਵਿਕਾਸ ਨਗਰ ’ਚ ਛੇਵੀਂ ਪ੍ਰਭਾਤ ਫੇਰੀ ਸ਼ਰਧਾ ਨਾਲ ਸਮਾਪਤ
Ad Position 24
No active advertisement