02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਹਲਕਾ ਵਿਧਾਇਕ ਰਾਏ ਨੇ ਸੁਰਤਾ ਇਨਕਲੇਵ ਵਿਖੇ ਵਾਟਰ ਸਪਲਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ 35 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਕੰਮ ਹੋਵੇਗਾ ਮੁਕੰਮਲ-ਪ੍ਰਧਾਨ ਆਸ਼ਾ ਰਾਣੀ

Ad Position 21
No active advertisement
ਅਜੀਤ ਡੈਸਕ 26-07-2026
ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕੇ ਦੇ ਬੁਨਿਆਦੀ ਵਿਕਾਸ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ, ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਤੇ ਵਾਈਸ ਪ੍ਰਧਾਨ ਜਤਿੰਦਰ ਕੌਰ ਬਾਤਿਸ਼ ਵਲੋਂ ਸਰਹਿੰਦ ਸ਼ਹਿਰ ਦੇ ਸੁਰਤਾ ਸਿੰਘ ਇਨਕਲੇਵ ਵਿਖੇ ਵਾਟਰ ਸਪਲਾਈ ਦੇ ਨਵੇਂ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਇਹ ਵਾਟਰ ਸਪਲਾਈ ਦਾ ਕੰਮ ਲਗਪਗ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਰਤਾ ਸਿੰਘ ਐਨਕਲੇਵ ਦੇ ਨਿਵਾਸੀ ਲੰਮੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮਿਲੇਗਾ। ਵਿਧਾਇਕ ਰਾਏ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰੇਕ ਵਾਰਡ ਤੇ ਪਿੰਡ ਵਿਚ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਕਿਹਾ ਕਿ ਸਰਹਿੰਦ ਦੇ ਅਧੀਨ ਆਉਂਦੇ ਸਾਰੇ ਵਾਰਡਾਂ ਨੂੰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤੇ ਰਹਿੰਦੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਹਰਮਿੰਦਰ ਸੂਦ ਬਿੱਟੂ, ਅਮਰਦੀਪ ਸਿੰਘ, ਮੇਜਰ, ਮੁਕੇਸ਼ ਕੁਮਾਰ ਮਿੱਕੀ, ਰਾਜੇਸ਼ ਉੱਪਲ, ਰਜੇਸ਼ ਸ਼ਰਮਾ, ਮਹਿੰਦਰ ਪਾਲ, ਵਿਪਨ ਸਡਾਣਾ, ਜਤਿੰਦਰ ਸ਼ਰਮਾ, ਵਿਜੇ ਸੂਲ, ਮਨਦੀਪ ਕੁਮਾਰ ਮੋਨੂ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਦੀਪਕ ਬਾਤਿਸ਼, ਮਨਦੀਪ ਸਿੰਘ ਪੋਲਾ, ਵੀਰਦਵਿੰਦਰ ਸਿੰਘ, ਪਵੇਲ ਹਾਂਡਾ, ਸਤਿੰਦਰ ਕੁਮਾਰ ਵਰਮਾ, ਵਿਕਰਾਂਤ ਸ਼ਰਮਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 30 ਨੂੰ ਸਾਹਨੇਵਾਲ ਮੋਰਚੇ ਵਿਚ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਾਮਿਲ ਹੋਵਾਂਗੇ-ਗੁਰਵਿੰਦਰ ਸਿੰਘ ਪੰਜੋਲੀ ਅਗਲੀ ਖ਼ਬਰ ਐਲ. ਈ. ਡੀ. ਵੈਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਗੁਰੂ ਰਵਿਦਾਸ ਜੀ ਦਾ ਸੰਦੇਸ਼
Ad Position 24
No active advertisement