08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮਾਤਾ ਗੁਜਰੀ ਕਾਲਜ ਦੀ ਫ਼ੈਕਲਟੀ ਆਫ਼ ਬੇਸਿਕ ਸਾਇੰਸਿਜ਼ ਵਲੋਂ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਆਯੋਜਿਤ

Ad Position 21
No active advertisement
ਅਜੀਤ ਡੈਸਕ 27-07-2026
ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਫ਼ੈਕਲਟੀ ਆਫ਼ ਬੇਸਿਕ ਸਾਇੰਸਿਜ਼ ਵਲੋਂ ਬੀ. ਐੱਸ. ਸੀ. ਆਨਰਜ਼ ਮਲਟੀਡਿਸੀਪਲਿਨਰੀ (ਲਾਈਫ਼ ਸਾਇੰਸਿਜ਼ ਤੇ ਫਿਜ਼ੀਕਲ ਸਾਇੰਸਿਜ਼) ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਵਿਸ਼ੇਸ਼ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੀ ਪਰੰਪਰਾ ਅਨੁਸਾਰ ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਸ੍ਰੀ ਮੂਲ ਮੰਤਰ ਦੇ ਉਚਾਰਨ ਨਾਲ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਇੰਡਕਸ਼ਨ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਅਤੇ ਪ੍ਰਸ਼ਾਸਨਿਕ ਢਾਂਚੇ, ਵਿਭਾਗਾਂ ਦੀ ਕਾਰਜ-ਪ੍ਰਣਾਲੀ ਅਤੇ ਕੈਂਪਸ ਦੇ ਸਮੁੱਚੇ ਮਾਹੌਲ ਨਾਲ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਕੋਆਰਡੀਨੇਟਰ ਤੇ ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਸੰਧੂ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਲਜ ਪਰਿਵਾਰ ਦਾ ਹਿੱਸਾ ਬਣਨ ’ਤੇ ਵਧਾਈ ਦਿੱਤੀ। ਕੋ-ਕੋਆਰਡੀਨੇਟਰ ਤੇ ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਉਦਘਾਟਨੀ ਸੈਸ਼ਨ ਦਾ ਪ੍ਰਭਾਵਸ਼ਾਲੀ ਢੰਗ ਨਾਲ ਸੰਚਾਲਨ ਕਰਦਿਆਂ ਪ੍ਰੋਗਰਾਮ ਦੀ ਰੂਪ-ਰੇਖਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਬਾਟਨੀ ਤੇ ਵਾਤਾਵਰਨ ਵਿਭਾਗ ਦੇ ਮੁਖੀ ਡਾ. ਲਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ, ਵਿਜ਼ਨ, ਮਿਸ਼ਨ, ਨੈਤਿਕ ਕਦਰਾਂ-ਕੀਮਤਾਂ ਅਤੇ ਕੈਂਪਸ ਵਿਖੇ ਉਪਲਬਧ ਵੱਖ-ਵੱਖ ਵਿਦਿਆਰਥੀ ਸਹਿਯੋਗ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਫਿਜ਼ਿਕਸ ਵਿਭਾਗ ਦੇ ਮੁਖੀ ਤੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ. ਤੇਜਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਪ੍ਰੀਖਿਆ ਪ੍ਰਣਾਲੀ ਅਤੇ ਅਕਾਦਮਿਕ ਮੁਲਾਂਕਣ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਫ਼ੈਕਲਟੀ ਆਫ਼ ਬੇਸਿਕ ਸਾਇੰਸਿਜ਼ ਦੇ ਡੀਨ ਤੇ ਗਣਿਤ ਵਿਭਾਗ ਦੇ ਮੁਖੀ ਪ੍ਰੋ. ਨਮਿਤਾ ਬੈਰੀ ਨੇ ਨਵੇਂ ਵਿਦਿਆਰਥੀਆਂ ਨੂੰ ਆਪਣੀ ਅਕਾਦਮਿਕ ਯਾਤਰਾ ਦੌਰਾਨ ਮਿਹਨਤ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਨਾਲ ਜਾਣੂ ਕਰਵਾਉਣ ਲਈ ਡਾ. ਨਵਜੀਤ ਕੌਰ, ਡਾ. ਮਨਪ੍ਰੀਤ ਕੌਰ ਤੇ ਡਾ. ਨੈਨਾ ਖੁੱਲਰ ਵਲੋਂ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਰਾਹੀਂ ਆਈਸ-ਬ੍ਰੇਕਿੰਗ ਸੈਸ਼ਨ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਕਾਲਜ ਕੈਂਪਸ ਦਾ ਦੌਰਾ ਵੀ ਕਰਵਾਇਆ। ਇੰਡਕਸ਼ਨ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਲਈ ਐਨ. ਸੀ. ਸੀ., ਐਨ. ਐੱਸ. ਐੱਸ., ਸਕਾਲਰਸ਼ਿਪ ਯੋਜਨਾਵਾਂ, ਸੱਭਿਆਚਾਰਕ ਤੇ ਖੇਡ ਗਤੀਵਿਧੀਆਂ, ਪਲੇਸਮੈਂਟ ਸੈੱਲ, ਐਂਟੀ-ਰੈਗਿੰਗ ਜਾਗਰੂਕਤਾ, ਭਾਵਨਾਤਮਕ ਤੰਦਰੁਸਤੀ, ਸਮਾਂ ਪ੍ਰਬੰਧਨ ਅਤੇ ਕਰੀਅਰ ਮਾਰਗ ਦਰਸ਼ਨ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵਿਸ਼ੇਸ਼ ਸੈਸ਼ਨਾਂ ਦਾ ਵੀ ਆਯੋਜਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਇੰਟਰ ਹਾਊਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੁਲਿਸ ਵਲੋਂ ਜ਼ਮੀਨ ਦੀ ਖਰੀਦ-ਫ਼ਰੋਖ਼ਤ ’ਚ ਧੋਖਾਧੜੀ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24