08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਵਿਧਾਇਕ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ’ਚ ਸਪੋਰਟਸ ਕਿੱਟਾਂ ਦੀ ਵੰਡ

Ad Position 21
No active advertisement
ਅਜੀਤ ਡੈਸਕ 27-07-2026
ਅਮਲੋਹ, 26 ਜੁਲਾਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਇਸ ਮੁਹਿੰਮ ਤਹਿਤ ਪਿੰਡ ਮੀਆਂਪੁਰ, ਕੰਜਾਰੀ, ਤੰਗਰਾਲਾ, ਸ਼ਾਹਪੁਰ, ਤੂਰਾਂ ਤੇ ਕੁੰਭ ਦੇ ਖਿਡਾਰੀਆਂ ਨੂੰ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੀਆਂ ਕਿੱਟਾਂ ਦਿੱਤੀਆਂ ਗਈਆਂ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਦੇ ਖੇਡ ਮੈਦਾਨ ਨੌਜਵਾਨਾਂ ਨਾਲ ਆਬਾਦ ਹੋਣਗੇ ਤਾਂ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਅੱਗੇ ਲਿਜਾਣ ਦਾ ਸੁਪਨਾ ਸਾਕਾਰ ਹੋਵੇਗਾ। ਇਸ ਮੌਕੇ ਖਿਡਾਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਪੋਰਟਸ ਕਿੱਟਾਂ ਨਾਲ ਪਿੰਡ ਪੱਧਰ ’ਤੇ ਖੇਡਾਂ ਨੂੰ ਹੋਰ ਉਤਸ਼ਾਹ ਮਿਲੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਪਨਾਗ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਗੁਰਦੀਪ ਸਿੰਘ ਮੰਡੋਫਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ-ਰਿਤਿਕ ਅਰੋੜਾ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਇੰਟਰ ਹਾਊਸ ਮੁਕਾਬਲੇ ਕਰਵਾਏ
Ad Position 24