08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ-ਰਿਤਿਕ ਅਰੋੜਾ

Ad Position 21
No active advertisement
ਅਜੀਤ ਡੈਸਕ 27-07-2026
ਮੰਡੀ ਗੋਬਿੰਦਗੜ੍ਹ, 26 ਜੁਲਾਈ (ਰਾਜੇਸ਼ ਸ਼ਰਮਾ)-ਕਿਸੇ ਵੀ ਵਿਅਕਤੀ ਲਈ ਇਹ ਮਾਣ ਵਾਲੀ ਗੱਲ ਹੁੰਦੀ ਹੈ ਕਿ ਜਿਸ ਸਕੂਲ ਤੋਂ ਉਸ ਨੇ ਸਿੱਖਿਆ ਪ੍ਰਾਪਤ ਕੀਤੀ ਹੋਵੇ, ਉਸੇ ਸਕੂਲ ਵਿਚ ਉਸ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਮਿਲੇ। ਅਜਿਹਾ ਹੀ ਮੌਕਾ ਵਾਤਾਵਰਨ ਤੇ ਸਮਾਜਿਕ ਨਿਆਂ ਆਯੋਗ ਦੇ ਰਾਸ਼ਟਰੀ ਪ੍ਰਧਾਨ ਰਿਤਿਕ ਅਰੋੜਾ ਨੂੰ ਉਸ ਵੇਲੇ ਮਿਲਿਆ, ਜਦੋਂ ਉਨ੍ਹਾਂ ਨੂੰ ਸਥਾਨਕ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਕਰਵਾਏ ਗਏ ਬੂਟੇ ਲਗਾਉਣ ਤੇ ਵਾਤਾਵਰਨ ਜਾਗਰੂਕਤਾ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ। ਇਸ ਮੌਕੇ ਰਿਤਿਕ ਅਰੋੜਾ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਲ ਕੇ ਬੂਟੇ ਲਗਾਏ ਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਿਰਫ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਨਾ ਵੀ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਜਦੋਂ ਤੱਕ ਉਹ ਬੂਟਾ ਦਰੱਖ਼ਤ ਨਹੀਂ ਬਣ ਜਾਂਦਾ, ਉਦੋਂ ਤੱਕ ਉਸ ਦੀ ਦੇਖਭਾਲ ਕਰਨੀ ਲਾਜ਼ਮੀ ਹੈ। ਉਨ੍ਹਾਂ ਹਰ ਨਾਗਰਿਕ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਪੰਜ ਬੂਟੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਰੱਖ਼ਤ ਕਾਰਬਨ ਡਾਈਆਕਸਾਈਡ ਨੂੰ ਸੋਖ ਕੇ ਆਕਸੀਜਨ ਪ੍ਰਦਾਨ ਕਰਦੇ ਹਨ, ਜੋ ਮਨੁੱਖੀ ਜੀਵਨ ਲਈ ਪ੍ਰਾਣ-ਵਾਯੂ ਹੈ। ਉਨ੍ਹਾਂ ਕਿਹਾ ਕਿ ਜਲ, ਜੰਗਲ ਤੇ ਜ਼ਮੀਨ ਤੋਂ ਬਿਨਾਂ ਕੁਦਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਸਾਗਰ ’ਚੋਂ ਸਿਲਟ ਕੱਢਣ ਲਈ ਤਿੰਨ ਵੱਡੇ ਅਦਾਰੇ ਅੱਗੇ ਆਏ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਵਿਧਾਇਕ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ’ਚ ਸਪੋਰਟਸ ਕਿੱਟਾਂ ਦੀ ਵੰਡ
Ad Position 24