09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪ੍ਰਦੂਸ਼ਣ ਫੈਲਾਉਣ ਵਾਲੀਆਂ ਫ਼ੈਕਟਰੀਆਂ ਖ਼ਿਲਾਫ਼ ਪਿੰਡ ਮੁਗ਼ਲ ਮਾਜਰਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 28-07-2026
ਮੰਡੀ ਗੋਬਿੰਦਗੜ੍ਹ, 27 ਜੁਲਾਈ (ਇਕਬਾਲਦੀਪ ਸੰਧੂ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਹੱਦ ਨਾਲ ਲੱਗਦੇ ਪਿੰਡ ਮੁਗ਼ਲ ਮਾਜਰਾ ਵਿਚ ਸੋਮਵਾਰ ਨੂੰ ਪਿੰਡ ਵਾਸੀਆਂ ਵਲੋਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਵੱਖ-ਵੱਖ ਫ਼ੈਕਟਰੀਆਂ ਦੇ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪਿੰਡ ਬਚਾਓ ਸੰਘਰਸ਼ ਕਮੇਟੀ ਮੁਗ਼ਲ ਮਾਜਰਾ ਦੀ ਅਗਵਾਈ ਹੇਠ ਇਕੱਠੇ ਹੋਏ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਇਨ੍ਹਾਂ ਫ਼ੈਕਟਰੀਆਂ ਦੇ ਕਾਰਨ ਪਿੰਡ ਦਾ ਪਾਣੀ ਤੇ ਹਵਾ ਪੂਰੀ ਤਰ੍ਹਾਂ ਦੂਸ਼ਿਤ ਹੋ ਚੁੱਕੇ ਹਨ, ਜਿਸ ਦੇ ਚੱਲਦਿਆਂ ਲੋਕ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਪਿਛਲੇ ਲਗਪਗ 10 ਸਾਲਾਂ ਤੋਂ ਇਨ੍ਹਾਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਫ਼ੈਕਟਰੀਆਂ ਦੇ ਖ਼ਿਲਾਫ਼ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਸ਼ਿਕਾਇਤਾਂ ਕਰ ਚੁੱਕੇ ਹਨ, ਪਰ ਅਜੇ ਵੀ ਸਥਿਤੀ ‘ਢੱਕ ਦੇ ਤਿੰਨ ਪਾਤ’ ਵਾਲੀ ਹੀ ਬਣੀ ਹੋਈ ਹੈ। ਸਰਕਾਰ ਤੇ ਪ੍ਰਸ਼ਾਸਨ ਦੀ ਇਸ ਅਣਦੇਖੀ ਤੋਂ ਤੰਗ ਆ ਕੇ ਹੀ ਪਿੰਡ ਵਾਸੀਆਂ ਨੂੰ ਇਹ ਸੰਘਰਸ਼ ਦਾ ਰਸਤਾ ਚੁਣਨਾ ਪਿਆ ਹੈ। ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਦੀ ਸੀਮਾ ’ਤੇ ਸਥਿਤ ਹੋਣ ਕਾਰਨ ਪਿੰਡ ਮੁਗ਼ਲ ਮਾਜਰਾ ਚਾਰੇ ਪਾਸਿਓਂ ਉਦਯੋਗਿਕ ਯੂਨਿਟਾਂ ਨਾਲ ਘਿਰਿਆ ਹੋਇਆ ਹੈ। ਲਗਾਤਾਰ ਉਗਲ ਰਹੇ ਧੂੰਏਂ ਤੇ ਕੈਮੀਕਲ ਯੁਕਤ ਪ੍ਰਦੂਸ਼ਿਤ ਪਾਣੀ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਜ਼ਹਿਰੀਲਾ ਹੋ ਚੁੱਕਾ ਹੈ। ਪਿੰਡ ਵਾਸੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵਲੋਂ ਵਿੱਢੀ ਗਈ ਇਸ ਵੱਡੀ ਮੁਹਿੰਮ ਨੂੰ ਪੰਜਾਬ ਦੀਆਂ ਵੱਖ-ਵੱਖ ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀ ਸੰਸਥਾਵਾਂ ਦਾ ਵੀ ਪੂਰਾ ਸਮਰਥਨ ਮਿਲ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਇਹ ਸੰਘਰਸ਼ ਹੁਣ ਕਿਸੇ ਨਤੀਜੇ ’ਤੇ ਪਹੁੰਚ ਕੇ ਹੀ ਖ਼ਤਮ ਹੋਵੇਗਾ। ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਇਨ੍ਹਾਂ ਫ਼ੈਕਟਰੀਆਂ ਦੇ ਖ਼ਿਲਾਫ਼ ਠੋਸ ਕਾਰਵਾਈ ਨਾ ਕੀਤੀ ਗਈ, ਤਾਂ ਉਹ ਜਲਦ ਹੀ ਜੀ. ਟੀ. ਰੋਡ ਜਾਮ ਕਰਨਗੇ ਅਤੇ ਹਾਈ ਕੋਰਟ ਦੀ ਸ਼ਰਨ ਵਿਚ ਜਾਣ ਤੋਂ ਵੀ ਦੇਰੀ ਨਹੀਂ ਕਰਨਗੇ। ਇਸ ਪ੍ਰਦਰਸ਼ਨ ਦੌਰਾਨ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਨਾਗਰਾ, ਮੀਤ ਪ੍ਰਧਾਨ ਗੁਰਸੇਵਕ ਸਿੰਘ ਬਾਠ, ਜਨਰਲ ਸਕੱਤਰ ਮਨਜੀਤ ਸਿੰਘ ਤਤਲਾ ਤੇ ਲਖਵਿੰਦਰ ਸਿੰਘ ਸੰਧੂ, ਖ਼ਜ਼ਾਨਚੀ ਕੁਲਵਿੰਦਰ ਸਿੰਘ ਤੇ ਰਾਜਨਬੀਰ ਸਿੰਘ, ਪ੍ਰੈੱਸ ਸਕੱਤਰ ਹਰਵਿੰਦਰ ਸਿੰਘ ਤੋਂ ਇਲਾਵਾ ਕਮੇਟੀ ਮੈਂਬਰ ਝਿਰਮਲ ਸਿੰਘ, ਰਛਪਾਲ ਸਿੰਘ, ਦੀਦਾਰ ਸਿੰਘ, ਜਤਿੰਦਰ ਸਿੰਘ, ਨਿਰਪਾਲ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਦੁਆਰਾ ਤਸ਼ੱਦਦ ਢਾਹੁਣ ਵਿਰੁੱਧ ਬਸਪਾ ਵਲੋਂ ਰੋਸ ਵਿਖਾਵਾ ਪੰਜਾਬ ਰਾਜਪਾਲ ਦੇ ਨਾਂਅ ਭੇਜਿਆ ਮ... ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਯੂਰੀਆ ਖਾਦ ਨੂੰ ਲੈ ਕੇ ਦਿੱਤਾ ਜਾਣ ਵਾਲਾ ਧਰਨਾ ਫ਼ਿਲਹਾਲ ਮੁਲਤਵੀ
Ad Position 24