ਖਮਾਣੋਂ, 27 ਜੁਲਾਈ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਇਕ ਅਹਿਮ ਨਿਯੁਕਤੀ ਕਰਦੇ ਹੋਏ ਬਲਾਕ ਖਮਾਣੋਂ ਦੇ ਸੁਦਾਗਰ ਸਿੰਘ ਭੁੱਟਾ ਨੂੰ ਐਸ. ਸੀ. ਵਿੰਗ ਖਮਾਣੋਂ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਕੀਤੀ ਗਈ ਹੈ। ਨਿਯੁਕਤੀ ਦਾ ਸਵਾਗਤ ਕਰਦਿਆਂ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਸ. ਭੁੱਟਾ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਨਿਰਸਵਾਰਥ ਸੇਵਾਵਾਂ ਨਿਭਾ ਰਹੇ ਹਨ। ਇਸ ਲਈ ਪਾਰਟੀ ਵਲੋਂ ਉਨ੍ਹਾਂ ਨੂੰ ਦਿਹਾਤੀ ਸਰਕਲ ਦੇ ਐਸ. ਸੀ. ਵਿੰਗ ਪ੍ਰਧਾਨ ਨਿਯੁਕਤ ਕਰਨਾ ਖੁਸ਼ੀ ਵਾਲੀ ਗੱਲ ਹੈ। ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ ਨੇ ਸੁਦਾਗਰ ਸਿੰਘ ਭੁੱਟਾ ਦੀ ਨਿਯੁਕਤੀ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਭੁੱਟਾ ਦੇ ਐਸ. ਸੀ. ਵਿੰਗ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਭੁੱਟਾ ਧਰਾਤਲ ਤੇ ਜੁੜੇ ਹੋਏ ਪਾਰਟੀ ਵਰਕਰ ਹਨ, ਜਿਨ੍ਹਾਂ ਲੰਬੇ ਸਮੇਂ ਤੋਂ ਪਾਰਟੀ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਇਸ ਲਈ ਉਨ੍ਹਾਂ ਦੀਆਂ ਨਵੀਆਂ ਸੇਵਾਵਾਂ ਦਾ ਪਾਰਟੀ ਨੂੰ ਪੂਰਨ ਰੂਪ ਵਿਚ ਲਾਭ ਮਿਲੇਗਾ। ਇਸ ਮੌਕੇ ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ ਨਾਨੋਵਾਲ, ਮੇਜਰ ਸਿੰਘ ਪਨੈਚਾਂ, ਕੁਲਵਿੰਦਰ ਸਿੰਘ ਬਿਲਾਸਪੁਰ ਦਿਹਾਤੀ ਪ੍ਰਧਾਨ ਖਮਾਣੋਂ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।