08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਿੰਡ ਪ੍ਰੇਮਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 28-07-2026
ਸੰਘੋਲ, 27 ਜੁਲਾਈ (ਗੁਰਨਾਮ ਸਿੰਘ ਚੀਨਾ)-ਪਿੰਡ ਪ੍ਰੇਮਪੁਰਾ ਵਿਖੇ ਪਿੰਡ ਵਾਸੀਆਂ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ। ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਪਿੰਡ ਦੀਆਂ ਨੌਜਵਾਨ ਭੈਣਾਂ ਤੇ ਬੀਬੀਆਂ ਵਲੋਂ ਪੁਰਾਤਨ ਸਭਿਆਚਾਰ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਹੈ। ਜਿਸ ਦੌਰਾਨ ਪੁਰਾਤਨ ਬੋਲੀਆਂ, ਗੀਤਾਂ, ਗਿੱਧੇ ਤੋਂ ਇਲਾਵਾ ਪੁਰਾਤਨ ਵਸਤਾਂ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਪਿੰਡ ਦੀ ਸਰਪੰਚ ਜਸਵੀਰ ਕੌਰ, ਪੰਚ ਜਸਪ੍ਰੀਤ ਕੌਰ, ਕਿਰਨਜੀਤ ਕੌਰ, ਦਵਿੰਦਰ ਕੌਰ, ਮਨਦੀਪ ਕੌਰ (ਆਂਗਣਵਾੜੀ), ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਪਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਜਤਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਅਮਨਦੀਪ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਵਲੋਂ 30 ਜੁਲਾਈ ਨੂੰ ਨਵਾਂਸ਼ਹਿਰ ਬੰਦ ਦਾ ਸੱਦਾ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਭਗੜਾਣਾ ਵਿਖੇ ਵੰਡੇ ਸੈਂਕੜੇ ਬੂਟੇ
Ad Position 24