21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕੈਬਨਿਟ ਮੰਤਰੀ ਗੋਇਲ ਵਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-07-2026

ਸੰਘੋਲ, 28 ਜੁਲਾਈ (ਗੁਰਨਾਮ ਸਿੰਘ ਚੀਨਾ, ਪਰਮਵੀਰ ਸਿੰਘ ਧਨੋਆ)-ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਬਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਇਸ ਮੌਕੇ ਰੱਖੇ ਸਾਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿਚ ਇਹ ਪ੍ਰਾਜੈਕਟ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਮਾਈਨਰ ਪੱਕੇ ਹੋਣ ਤੋਂ ਪਹਿਲਾਂ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵੱਧ ਕੇ 37 ਹਜ਼ਾਰ ਏਕੜ ਤੋਂ ਵਧੇਰੇ ਰਕਬੇ ਨੂੰ ਸਿੱਧਾ ਖੇਤਾਂ ਤੱਕ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਘੱਟ ਰਹੇ ਪੱਧਰ ਨੂੰ ਰੋਕਣ ਲਈ ਰਾਜ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਉਲੀਕੀ, ਜਿਸ ਵਿਚ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਬਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟਰੀ ਮਾਈਨਰ ਦੇ 82.76 ਕਿੱਲੋਮੀਟਰ ਅਤੇ 58.85 ਕਿੱਲੋਮੀਟਰ ਪਾਈਪ ਲਾਈਨ ਅਤੇ ਖਾਲਿਆਂ ਦੇ ਕੰਮ ਮੁਕੰਮਲ ਹੋਣ ਨਾਲ ਜਿਥੇ ਪਾਣੀ, ਬਿਜਲੀ ਦੀ ਬੱਚਤ ਹੋਵੇਗੀ ਉੱਥੇ ਹੀ ਟਿਊਬਵੈੱਲਾਂ ’ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ ਅਤੇ ਸਿੰਚਾਈ ’ਤੇ ਆਉਣ ਵਾਲਾ ਖ਼ਰਚੇ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ’ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿਚ ਅਸਫਲ ਰਹੀਆਂ। ਉਨ੍ਹਾਂ ਕਿਹਾ ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਤੋਂ ਪਹਿਲਾਂ ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿਚ ਵਾਧਾ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਸਿਖ਼ਰਾਂ ਦੇ ਲਿਜਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬਸੀ ਪਠਾਣਾਂ ਅਧੀਨ ਆਉਂਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਦੇ ਹਰੇਕ ਸੁਵਿਧਾਵਾਂ ਮਿਲ ਸਕਣ।

Ad Position 22
No active advertisement
ਪਿਛਲੀ ਖ਼ਬਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ਵਿਚ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਅਸਤੀਫ਼ੇ ਦੇਣ-ਦੀਦਾਰ ਸਿੰਘ ਭੱਟੀ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਸਰਕਾਰ ਨੂੰ ਦਿੱਤੇ ਇਕ ਮਹੀਨੇ ਦੇ ‘ਅਲਟੀਮੇਟਮ’ ਦੀ ਮਿਆਦ ਖਤਮ
Ad Position 24