21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ਵਿਚ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਅਸਤੀਫ਼ੇ ਦੇਣ-ਦੀਦਾਰ ਸਿੰਘ ਭੱਟੀ

Ad Position 21
No active advertisement
ਅਜੀਤ ਡੈਸਕ 29-07-2026
ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿਚ ਕਥਿਤ ਪੇਪਰ ਲੀਕ ਮਾਮਲੇ ਸੰਬੰਧੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਇਹ ਤਾਜ਼ਾ ਵਿਵਾਦ ਇਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਦੀ ਸੂਬੇ ਵਿਚ ਨਿਰਪੱਖ ਤੇ ਸੁਰੱਖਿਅਤ ਭਰਤੀ ਪ੍ਰੀਖਿਆਵਾਂ ਕਰਵਾਉਣ ਵਿਚ ਨਾਕਾਮੀ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਕਿਹਾ ਕਿ 19 ਜੁਲਾਈ ਨੂੰ 454 ਫਾਰਮੇਸੀ ਅਫ਼ਸਰ ਅਸਾਮੀਆਂ ਲਈ ਕਰਵਾਈ ਗਈ ਭਰਤੀ ਪ੍ਰੀਖਿਆ ਵਿਚ ਲਗਪਗ 7 ਹਜ਼ਾਰ ਉਮੀਦਵਾਰ ਸ਼ਾਮਿਲ ਹੋਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰੀਖਿਆ ਕੇਂਦਰ ਦੇ ਅੰਦਰੋਂ ਪ੍ਰਸ਼ਨ ਪੱਤਰ ਸਕੈਨ ਕਰਕੇ ਬਾਹਰ ਭੇਜਿਆ ਗਿਆ, ਉੱਥੇ ਉਸ ਦਾ ਹੱਲ ਕੀਤਾ ਅਤੇ ਬਾਅਦ ਵਿਚ ਬਲੂਟੂਥ ਆਧਾਰਿਤ ਉਪਕਰਨਾਂ ਰਾਹੀਂ ਉੱਤਰ ਉਮੀਦਵਾਰਾਂ ਤੱਕ ਪਹੁੰਚਾਏ ਗਏ। ਉਨ੍ਹਾਂ ਕਿਹਾ ਕਿ ਖ਼ੁਦ ਰਜਿਸਟਰਾਰ ਨੇ ਮੰਨਿਆ ਸੀ ਕਿ ਪ੍ਰੀਖਿਆ ਦੌਰਾਨ ਇਲੈੱਕਟ੍ਰਾਨਿਕ ਉਪਕਰਨਾਂ ਦੀ ਸੰਭਾਵਿਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ੁਫ਼ੀਆ ਜਾਣਕਾਰੀ ਪ੍ਰਾਪਤ ਸੀ, ਇਸ ਦੇ ਬਾਵਜੂਦ ਸਰਕਾਰ ਲੋੜੀਂਦੇ ਜੈਮਰ ਲਗਾਉਣ ਜਾਂ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਕਰਨ ਵਿਚ ਕਥਿਤ ਤੌਰ ’ਤੇ ਅਸਫਲਤਾ ਰਹੀ, ਜਿਸ ਕਾਰਨ ਸਰਕਾਰ ਦੀ ਤਿਆਰੀ ਤੇ ਜਵਾਬਦੇਹੀ ਦੋਵਾਂ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।ਸਰਕਾਰ ਦੀਆਂ ਲਗਾਤਾਰ ਨਾਕਾਮੀਆਂ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸ. ਭੱਟੀ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿੱਕੀ ਮਿੱਡੂਖੇੜਾ ਦੀ ਯਾਦ ਵਿਚ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਮ... ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਵਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ
Ad Position 24