21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਆਪ’ ਦੀਆਂ ਲੋਕ-ਹਿੱਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ-ਗੈਰੀ ਬੜਿੰਗ

Ad Position 21
No active advertisement
ਅਜੀਤ ਡੈਸਕ 29-07-2026
ਅਮਲੋਹ, 28 ਜੁਲਾਈ (ਅੰਮ੍ਰਿਤ ਸਿੰਘ ਸ਼ੇਰਗਿੱਲ)-ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ‘ਆਪ’ ਵਿਚ ਸ਼ਾਮਿਲ ਕਰਵਾਉਣ ਮੌਕੇ ਕੀਤਾ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿਚ ਸੁਧਾਰ, ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਤੇ ਲੋਕਾਂ ਨੂੰ ਪਾਰਦਰਸ਼ੀ ਤੇ ਘਰ-ਘਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਰਗੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਇਨ੍ਹਾਂ ਲੋਕ-ਹਿਤੈਸੀ ਫ਼ੈਸਲਿਆਂ ਕਾਰਨ ਲੋਕਾਂ ਦਾ ਭਰੋਸਾ ‘ਆਪ’ ਸਰਕਾਰ ’ਤੇ ਲਗਾਤਾਰ ਵਧ ਰਿਹਾ ਹੈ। ਜਿਸ ਸਦਕਾ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਕਾਰਨ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਪ੍ਰਤੀ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਰ ਵਰਕਰ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਡੈਲੀਗੇਟ ਅਵਤਾਰ ਸਿੰਘ ਪੰਚ ਤੋਂ ਇਲਾਵਾ ਦਰਸ਼ਨ ਸਿੰਘ, ਸੁਰਿੰਦਰ ਪਾਲ ਸਿੰਘ, ਮਾਸਟਰ ਹਰਮੀਤ ਸਿੰਘ ਬਿੱਟੂ, ਸਿਮਰਨਜੀਤ ਸਿੰਘ ਸੋਨੀ, ਇੰਦਰ ਸਿੰਘ ਨੋਨੀ, ਜਗਰੂਪ ਸਿੰਘ ਬਿੱਟਾ, ਮੇਵਾ ਸਿੰਘ, ਕਰਮ ਸਿੰਘ, ਧਰਮਪ੍ਰੀਤ ਸਿੰਘ, ਅਮਰਜੀਤ ਸਿੰਘ ਅਤੇ ਜੰਗ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਵਿਧਾਇਕ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁਕਾਰੋਂਪੁਰ ਦੀ ਭਗਤ ਰਵਿਦਾਸ ਜੀ ਕਮੇਟੀ ਨੂੰ ਬਰਤਨਾਂ ਦੀ ਬੇਲ ਭੇਟ ਅਗਲੀ ਖ਼ਬਰ ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਜੀ. ਆਰ. ਐਸ. ਡੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਗਾਏ ਬੂਟੇ
Ad Position 24