21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੁਕਾਰੋਂਪੁਰ ਦੀ ਭਗਤ ਰਵਿਦਾਸ ਜੀ ਕਮੇਟੀ ਨੂੰ ਬਰਤਨਾਂ ਦੀ ਬੇਲ ਭੇਟ

Ad Position 21
No active advertisement
ਅਜੀਤ ਡੈਸਕ 29-07-2026
ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਆਪਣੀ ਨਿੱਜੀ ਕਮਾਈ ’ਚੋਂ ਪਿੰਡ ਮੁਕਾਰੋਂਪੁਰ ਦੀ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਨੂੰ ਸੰਗਤ ਦੀ ਸਹੂਲਤ ਤੇ ਲੰਗਰ ਪ੍ਰਬੰਧ ਲਈ ਬਰਤਨਾਂ ਦੀ ਬੇਲ ਭੇਟ ਕੀਤੀ ਗਈ। ਇਸ ਮੌਕੇ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੰਦੇ ਹੋਏ ਹਰੇਕ ਸਮਰੱਥ ਵਿਅਕਤੀ ਨੂੰ ਆਪਣੇ ਦਸਵੰਧ ਵਿਚੋਂ ਮਾਨਵਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ ਕਿਉਂਕਿ ਅਜਿਹੇ ਕਾਰਜਾਂ ਨਾਲ ਮਨ ਨੂੰ ਅਨੋਖੀ ਖ਼ੁਸ਼ੀ ਤੇ ਸਕੂਨ ਮਿਲਦਾ ਹੈ। ਇਸ ਮੌਕੇ ਸਮੂਹ ਨਗਰ ਵਾਸੀਆਂ ਨੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਦੇ ਹਰ ਦੁੱਖ-ਸੁੱਖ ਵਿਚ ਹਮੇਸ਼ਾ ਮੋਹਰੀ ਹੋ ਕੇ ਖੜ੍ਹਦੇ ਹਨ। ਨਗਰ ਨਿਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੀ ਇਸ ਸੇਵਾ ਭਾਵਨਾ ਅਤੇ ਪਿੰਡ ਪ੍ਰਤੀ ਸਮਰਪਣ ਦੀ ਭਾਵਨਾ ਕਰਕੇ ਸਮੁੱਚਾ ਪਿੰਡ ਉਨ੍ਹਾਂ ਦਾ ਸਤਿਕਾਰ ਕਰਦਾ ਹੈ। ਇਸ ਮੌਕੇ ਹਰਵਿੰਦਰ ਸਿੰਘ ਸਾਬਕਾ ਸਰਪੰਚ, ਸ਼ੇਰ ਸਿੰਘ, ਸਨਪ੍ਰੀਤ ਸਿੰਘ, ਹਿੰਮਤ ਸਿੰਘ, ਹਰਮੀਤ ਸਿੰਘ, ਸਰਬਜੀਤ ਸਿੰਘ, ਧਰਮਪਾਲ ਸਿੰਘ, ਬਲਵਿੰਦਰ ਕੁਮਾਰ, ਰੁਪਿੰਦਰ ਸਿੰਘ, ਗੁਰਦੀਪ ਸਿੰਘ, ਸਤਨਾਮ ਸਿੰਘ, ਅਮਰਿੰਦਰ ਸਿੰਘ, ਅਰਸ਼ਦੀਪ ਸਿੰਘ, ਤਰਨਵੀਰ ਸਿੰਘ, ਸਤਵਿੰਦਰ ਸਿੰਘ, ਹਰਮੀਤ ਸਿੰਘ ਅਤੇ ਮਨਿੰਦਰ ਸਿੰਘ ਸਮੇਤ ਹੋਰ ਨਗਰ ਨਿਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ਵਲੋਂ ਕਮਿਊਨਿਟੀ ਐਂਗੇਜਮੈਂਟ ਪ੍ਰੋਗਰਾਮ ਦੇ ਸਰਟੀਫਿਕੇਟ ਵੰਡੇ ਅਗਲੀ ਖ਼ਬਰ ‘ਆਪ’ ਦੀਆਂ ਲੋਕ-ਹਿੱਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ-ਗੈਰੀ ਬੜਿੰਗ
Ad Position 24