22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬੂਥ ਕਮੇਟੀਆਂ ਬਣਾਉਣ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਨਾਲ ਅੱਗੇ ਵਧ ਰਿਹਾ-ਗੁਰੂ, ਚਨਾਰਥਲ

Ad Position 21
No active advertisement
ਅਜੀਤ ਡੈਸਕ 29-07-2026
ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹਲਕਾ ਬਸੀ ਪਠਾਣਾ ਅੰਦਰ ਪਿੰਡ ਪੱਧਰ ’ਤੇ ਬੂਥ ਕਮੇਟੀਆਂ ਦੇ ਗਠਨ ਦਾ ਕੰਮ ਲਗਾਤਾਰ ਜਾਰੀ ਹੈ। ਜਿਸ ਸੰਬੰਧੀ ਪਾਰਟੀ ਲੀਡਰਸ਼ਿਪ ਵਲੋਂ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਸਰਕਲ ਚੁੰਨ੍ਹੀ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ ਬੂਥ ਕਮੇਟੀਆਂ ਦੇ ਗਠਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਬੂਥ ਕਮੇਟੀਆਂ ਦੀ ਅਹਿਮ ਭੂਮਿਕਾ ਹੈ, ਜਿਸ ਕਰਕੇ ਹਰ ਪਿੰਡ ਵਿਚ ਸਰਗਰਮ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਵਿਚਾਰਧਾਰਾ ਤੇ ਲੋਕ-ਮੁੱਦਿਆਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਨ੍ਹਾਂ ਮੀਟਿੰਗਾਂ ਨੂੰ ਸਤਨਾਮ ਸਿੰਘ ਕਾਲੇ ਮਾਜਰਾ ਸਰਕਲ ਪ੍ਰਧਾਨ, ਹਰਕਮਲਜੀਤ ਸਿੰਘ ਬਿੱਟੂ ਕੋਰ ਕਮੇਟੀ ਮੈਂਬਰ ਯੂਥ ਵਿੰਗ ਤੇ ਕਿਰਨਦੀਪ ਸਿੰਘ ਚੁੰਨ੍ਹੀ ਹਲਕਾ ਪ੍ਰਧਾਨ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਵਰਕਰਾਂ ਵਿਚ ਇਸ ਪ੍ਰਤੀ ਪੂਰਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੇ ਪੱਕੇ ਸੰਕੇਤ ਹਨ। ਉਕਤ ਆਗੂਆਂ ਨੇ ਬੂਥ ਕਮੇਟੀਆਂ ਦੇ ਗਠਨ ਸੰਬੰਧੀ ਬਹਿਲਾਂ ਖ਼ਾਨਪੁਰ, ਤਾਜਪੁਰਾ, ਦੌਲਤਪੁਰਾ, ਨਰੈਣਾਂ, ਪਵਾਲਾ ਤੇ ਗੜੌਲੀਆਂ ਪਿੰਡਾਂ ਵਿਚ ਵਰਕਰ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ’ਚ ਜਗਦੇਵ ਸਿੰਘ ਪਟਵਾਰੀ, ਜਗਤਾਰ ਸਿੰਘ, ਜਸਵੀਰ ਸਿੰਘ ਸਰਪੰਚ, ਸੇਵਾ ਸਿੰਘ ਤੇ ਜਸਕਰਨ ਸਿੰਘ ਬਹਿਲਾਂ ਖ਼ਾਨਪੁਰ, ਗਿਆਨ ਸਿੰਘ, ਜੋਗਿੰਦਰ ਸਿੰਘ ਤੇ ਰੱਬੀ ਸਿੰਘ ਤਾਜਪੁਰਾ, ਕਮਲਪ੍ਰੀਤ ਸਿੰਘ, ਦਰਸ਼ਨ ਸਿੰਘ ਤੇ ਤਲਵਿੰਦਰ ਸਿੰਘ ਦੌਲਤਪੁਰ, ਦਲਬੀਰ ਸਿੰਘ, ਕਾਕਾ ਸਿੰਘ ਤੇ ਤਰਸੇਮ ਸਿੰਘ ਨਰੈਣਾ, ਜਸਵਿੰਦਰ ਸਿੰਘ ਜੱਸ, ਗੁਰਮੀਤ ਸਿੰਘ ਤੇ ਪਿਆਰਾ ਸਿੰਘ ਪਵਾਲਾ, ਜਗਦੀਸ਼ ਸਿੰਘ ਤੇ ਜੰਗ ਸਿੰਘ ਗੜੌਲੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਨਰੇਸ਼ ਚੌਹਾਨ ਵਲੋਂ ਪੰਜਾਬ ਕਾਂਗਰਸ ਦੇ ਸਹਿ ਪ੍ਰਭਾਰੀ ਰਵਿੰਦਰਾ ਡਾਲਵੀ ਨਾਲ ਮੁਲਾਕਾਤ ਅਗਲੀ ਖ਼ਬਰ ਅੱਗ ਬੁਝਾਊ ਵਿਭਾਗ ਸਰਹਿੰਦ ਵਲੋਂ ਫਾਇਰ ਆਡਿਟ ਸ਼ੁਰੂ-ਸੈਣੀ ਹੈਰਾਨੀਜਨਕ ਖੁਲਾਸਾ-ਕਿਸੇ ਵੀ ਸੈਂਟਰ ਕੋਲ ਕੋਈ ਐਨ. ਓ. ਸੀ. ਨ...
Ad Position 24