22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਡਾ. ਨਰੇਸ਼ ਚੌਹਾਨ ਵਲੋਂ ਪੰਜਾਬ ਕਾਂਗਰਸ ਦੇ ਸਹਿ ਪ੍ਰਭਾਰੀ ਰਵਿੰਦਰਾ ਡਾਲਵੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 29-07-2026
ਖਮਾਣੋਂ, 28 ਜੁਲਾਈ (ਜੋਗਿੰਦਰ ਪਾਲ)-ਸਾਬਕਾ ਐਸ. ਐਮ. ਓ. ਤੇ ਸੀਨੀਅਰ ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਨੇ ਪੰਜਾਬ ਕਾਂਗਰਸ ਦੇ ਸਹਿ ਪ੍ਰਭਾਰੀ ਰਵਿੰਦਰਾ ਡਾਲਵੀ ਨਾਲ ਮੁਲਾਕਾਤ ਕਰਕੇ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਪਾਰਟੀ ਦੀਆਂ ਨੀਤੀਆਂ ਤੇ ਲੋਕ ਭਲਾਈ ਦੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਹੋਰ ਸਰਗਰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਰਵਿੰਦਰਾ ਡਾਲਵੀ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ ਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਬਹੁਮਤ ਦੇ ਕੇ ਸਰਕਾਰ ਬਣਾਉਣਗੇ। ਡਾ. ਨਰੇਸ਼ ਚੌਹਾਨ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਕਾਂਗਰਸ ਵਰਕਰ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਤੇ ਹਲਕਾ ਬਸੀ ਪਠਾਣਾਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ-ਪ੍ਰਧਾਨ ਆਸ਼ਾ ਰਾਣੀ ਅਗਲੀ ਖ਼ਬਰ ਬੂਥ ਕਮੇਟੀਆਂ ਬਣਾਉਣ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਨਾਲ ਅੱਗੇ ਵਧ ਰਿਹਾ-ਗੁਰੂ, ਚਨਾਰਥਲ
Ad Position 24