22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ-ਪ੍ਰਧਾਨ ਆਸ਼ਾ ਰਾਣੀ

Ad Position 21
No active advertisement
ਅਜੀਤ ਡੈਸਕ 29-07-2026
ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਲੋਂ ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ ਤੇ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਸਾਰੇ ਅਧੂਰੇ ਵਿਕਾਸ ਕਾਰਜਾਂ ਦੇ ਕੰਮਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ ਤੇ ਜਲਦੀ ਹੀ ਕੰਮਾਂ ਦੇ ਟੈਂਡਰ ਲਗਾ ਕੰਮ ਸ਼ੁਰੂ ਕਰਵਾਏ ਜਾਣਗੇ। ਇਹ ਪ੍ਰਗਟਾਵਾ ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਆਸ਼ਾ ਰਾਣੀ ਨੇ ਦੱਸਿਆ ਕਿ ਕੌਂਸਲ ਵਲੋਂ ਸਰਬਸੰਮਤੀ ਨਾਲ 70 ਤੋਂ ਵੱਧ ਵਿਕਾਸ ਕਾਰਜਾਂ ਦੇ ਮਤੇ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਰਸਤਿਆਂ ਨੂੰ ਪੱਕਾ ਕਰਨ ਦਾ ਕੰਮ ਤੇ ਹੋਰ ਕੰਮ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਕੂੜੇ ਦੇ ਡੰਪ ਨੂੰ ਸ਼ਹਿਰ ਦੇ ਬਾਹਰ ਕੱਢਣ ਲਈ ਮਤਾ ਪਾਇਆ ਗਿਆ ਹੈ ਤਾਂ ਜੋ ਸਰਹਿੰਦ ਸ਼ਹਿਰ ਵਾਸੀਆਂ ਨੂੰ ਸੜਕ ਨਜ਼ਦੀਕ ਫੈਲੀ ਗੰਦਗੀ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਨਗਰ ਕੌਂਸਲ ਵਲੋਂ ਆਟੋਮੈਟਿਕ ਸਫ਼ਾਈ ਮਸ਼ੀਨ ਦੀ ਖ਼ਰੀਦ ਵੀ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਦੇ ਭੀੜ ਜਾਂ ਛੋਟੀਆਂ ਗਲੀਆਂ ਦੀ ਸਫ਼ਾਈ ਨੂੰ ਬਣਾਈ ਰੱਖਿਆ ਜਾ ਸਕੇ। ਪ੍ਰਧਾਨ ਨੇ ਦੱਸਿਆ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਤੇ ਸੋਚ ਸਦਕਾ, ਪਹਿਲਾ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਾਇਸ ਪ੍ਰਧਾਨ ਜਤਿੰਦਰ ਕੌਰ ਬਾਤਿਸ਼, ਕੌਂਸਲਰ ਪਾਵੇਲ ਹਾਡਾਂ, ਕੌਂਸਲਰ ਸਨੀ ਚੋਪੜਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤਾਂਜਲੀ ਯੋਗ ਸੰਮਤੀ ਬਸੀ ਪਠਾਣਾਂ ਨੇ ਲਾਫ਼ਟਰ ਯੋਗ ਕਲਾਸ ਤਹਿਤ ਯੋਗ ਕਰਵਾਇਆ ਅਗਲੀ ਖ਼ਬਰ ਡਾ. ਨਰੇਸ਼ ਚੌਹਾਨ ਵਲੋਂ ਪੰਜਾਬ ਕਾਂਗਰਸ ਦੇ ਸਹਿ ਪ੍ਰਭਾਰੀ ਰਵਿੰਦਰਾ ਡਾਲਵੀ ਨਾਲ ਮੁਲਾਕਾਤ
Ad Position 24