07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਚੁੰਨੀ ਤੋਂ ਪਿੰਡ ਬੀਰਾ ਮਾਜਰੀ ਨੂੰ ਜਾਂਦੀ ਸੜਕ ਦੀ ਹਾਲਤ ਬਦ ਤੋਂ ਵੀ ਬਦਤਰ-ਬਲਿਹਾਰ ਸਿੰਘ ਚੁੰਨੀ

Ad Position 21
No active advertisement
ਅਜੀਤ ਡੈਸਕ 30-07-2026
ਫ਼ਤਹਿਗੜ੍ਹ ਸਾਹਿਬ, 29 ਜੁਲਾਈ (ਬਲਜਿੰਦਰ ਸਿੰਘ)-ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ ਕਿਹਾ ਕਿ ਹਲਕਾ ਬਸੀ ਪਠਾਣਾਂ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਆਉਂਦੇ ਇਲਾਕੇ ਚੁੰਨੀ ਤੋਂ ਪਿੰਡ ਬੀਰਾ ਮਾਜਰੀ ਨੂੰ ਜਾਂਦੀ ਸੜਕ ਦੀ ਹਾਲਤ ਬੱਦ ਤੋਂ ਬਦਤਰ ਇਲਾਕੇ ਦੇ ਲੋਕਾਂ ਨੂੰ ਸਿਰਦਰਦੀ ਬਣੀ ਹੋਈ ਹੈ। ਕਿਉਂਕਿ ਹੁਣ ਤੱਕ ਕਈ ਸਰਕਾਰਾਂ ਬਦਲ ਗਈਆਂ ਪਰ ਫਿਰ ਵੀ ਕਿਸੇ ਸਰਕਾਰ ਨੇ ਚੁੰਨੀ ਤੋਂ ਪਿੰਡ ਬੀਰਾ ਮਾਜਰੀ ਨੂੰ ਜਾਂਦੀ ਸੜਕ ਦੀ ਸਾਰ ਨਹੀਂ ਲਈ। ਬਲਿਹਾਰ ਸਿੰਘ ਚੁੰਨੀ ਨੇ ਪੰਜਾਬ ਸਰਕਾਰ ਅਤੇ ਪੀ.ਡਬਲਯੂ. ਡੀ ਵਿਭਾਗ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਚੁੰਨੀ ਤੋਂ ਬੀਰਾ ਮਾਜਰੀ ਵਾਲੀ ਇਹ ਸੜਕ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਵਿਚ ਹੈ, ਸੜਕ ਵਿਚ ਟੋਏ ਨਹੀਂ, ਬਲਕਿ ਟੋਇਆਂ ਵਿਚ ਸੜਕ ਹੈ। ਜਿਸ ਕਰਕੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੇ ਹੀ ਬੱਸ ਨਹੀਂ ਇਸ ਸੜਕ ਤੋਂ ਸਕੂਲੀ ਬੱਸਾਂ ਵੀ ਗੁਜਰਦੀਆਂ ਹਨ। ਇਸ ਤੋਂ ਇਲਾਵਾ ਅਕਸਰ ਸਕੂਲੀ ਬੱਚੇ, ਕਿਸਾਨ, ਮਜ਼ਦੂਰ ਅਤੇ ਬਜ਼ੁਰਗ ਡਿੱਗ ਕੇ ਜ਼ਖ਼ਮੀ ਹੋ ਰਹੇ ਹਨ। ਬਰਸਾਤ ਦੇ ਮੌਸਮ ਵਿਚ ਇਹ ਸੜਕ ਤਲਾਅ ਬਣ ਜਾਂਦੀ ਹੈ। ਜਿਸ ਕਰਕੇ ਸਮੱਸਿਆ ਹੋਰ ਵੀ ਗੰਭੀਰ ਬਣ ਜਾਂਦੀ ਹੈ ਕਿਉਂਕਿ ਪਿੰਡ ਵਿਚ ਐਂਬੂਲੈਂਸ ਵੀ ਆਉਣ ਤੋਂ ਕਤਰਾਉਂਦੀ ਹੈ। ਕਿਸਾਨਾਂ ਦੀਆਂ ਟਰਾਲੀਆਂ ਪਲਟਣ ਦਾ ਡਰ ਬਣਿਆ ਰਹਿੰਦਾ ਹੈ, ਇਸੇ ਸੜਕ ਤੇ ਪੁਲਿਸ ਚੌਂਕੀ ਅਤੇ ਅਨਾਜ ਮੰਡੀ ਸਥਿਤ ਹੈ ਜਿੱਥੇ ਕਿਸਾਨ ਪੁੱਤਾਂ ਵਾਂਗੂ ਪਾਲੀ ਫ਼ਸਲ ਲੈ ਕੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵ ਨਿਰਮਾਣ ਦੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਵਾਅਦਿਆਂ ਦੇ ਬਿਲਕੁਲ ਉਲਟ ਹੈ। ਚੁੰਨੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇੱਕ ਹਫ਼ਤੇ ਦੇ ਅੰਦਰ-ਅੰਦਰ ਇਸ ਸੜਕ ਦੀ ਮੁਰੰਮਤ ਜਾਂ ਨਵੇਂ ਸਿਰਿਓਂ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਨਾ ਕਰਵਾਇਆ ਤਾਂ ਉਹ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਸੜਕ ’ਤੇ ਧਰਨਾ ਲਗਾਉਣ ਲਈ ਮਜਬੂਰ ਹੋਣਗੇ ਅਤੇ ਚੱਕਾ ਜਾਮ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਇਸ ਸੜਕ ਨੂੰ ਤੁਰੰਤ ਬਣਾ ਕੇ ਲੋਕਾਂ ਨੂੰ ਇਸ ਨਰਕਭਰੀ ਜ਼ਿੰਦਗੀ ਤੋਂ ਨਿਜਾਤ ਦਿਵਾਈ ਜਾਵੇ। ਇਸ ਮੌਕੇ ’ਤੇ ਅਜੈਬ ਸਿੰਘ ਬਡਾਲੀ ਮਾਈ ਕੀ, ਸਰਬਜੀਤ ਸਿੰਘ ਛੋਟਾ, ਸੁਰਿੰਦਰ ਸਿੰਘ, ਜਗਤਾਰ ਸਿੰਘ ਮੈਂਬਰ ਕਿਸਾਨ ਯੂਨੀਅਨ ਅਤੇ ਹੋਰ ਵੀ ਇਲਾਕੇ ਦੇ ਮੋਹਤਵਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 31 ਨੂੰ ਫ਼ਤਹਿਗੜ੍ਹ ਸਾਹਿਬ ਪਹੁੰਚਣਗੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ-ਨਾਗਰਾ,ਰਾਮਗੜ੍ਹ ਅਗਲੀ ਖ਼ਬਰ ਤ੍ਰਿਲੋਕਪੁਰੀ ’ਚ ਪੁਲਿਸ ਦਾ ਵੱਡਾ ਕਾਸੋ ਆਪ੍ਰੇਸ਼ਨ, 70 ਤੋਂ ਵੱਧ ਸ਼ੱਕੀ ਵਿਅਕਤੀ ਹਿਰਾਸਤ ’ਚ ਲਏ
Ad Position 24