ਅਮਲੋਹ, 29 ਜੁਲਾਈ (ਕੇਵਲ ਸਿੰਘ)- ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਹਲਕਾ ਅਮਲੋਹ ਦੇ ਪਿੰਡ ਰਾਈਏਵਾਲ, ਟਿੱਬੀ ਅਤੇ ਬੁੱਗਾ ਕਲਾਂ ’ਚ ਮਹਿਲਾਵਾਂ ਨਾਲ ਭਰਵੀਆਂ ਮੀਟਿੰਗਾਂ ਕੀਤੀਆਂ । ਇਸ ਮੌਕੇ ਪਾਰਟੀ ਵਰਕਰਾਂ ਨੇ ਦਾਅਵਾ ਕੀਤਾ ਕਿ ਬੀਬੀ ਖੰਨਾ ਦੀ ਪਿੰਡ-ਪਿੰਡ ਸੰਪਰਕ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੀਟਿੰਗਾਂ ਦੌਰਾਨ ਬੀਬੀ ਕਿਰਨਦੀਪ ਕੌਰ ਖੰਨਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਟਾ-ਦਾਲ ਸਕੀਮ ਤਹਿਤ 30 ਕਿੱਲੋ ਕਣਕ ਮਿਲਦੀ ਸੀ, ਜਦਕਿ ਮੌਜੂਦਾ ਸਰਕਾਰ ਨੇ ਇਸ ਨੂੰ ਘਟਾ ਕੇ 5 ਕਿੱਲੋ ਕਰ ਦਿੱਤਾ ਹੈ । ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਮਹਿਲਾਵਾਂ ਨਾਲ ਵੀ ਧੋਖਾ ਕੀਤਾ ਹੈ, ਜਿਸ ਕਰਕੇ ਮਹਿਲਾਵਾਂ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੀਆਂ ਹਨ । ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਹੀ ਪੰਜਾਬ ਨੂੰ ਮੁੜ ਵਿਕਾਸ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲੈ ਜਾ ਸਕਦੀਆਂ ਹਨ । ਉਨ੍ਹਾਂ ਨੇ ਮਹਿਲਾਵਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਘਰ-ਘਰ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਦੀ ਅਪੀਲ ਕੀਤੀ । ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਹਾਜ਼ਰ ਰਹੇ। ਪਿੰਡਾਂ ਦੀਆਂ ਮਹਿਲਾਵਾਂ ਵਲੋਂ ਬੀਬੀ ਕਿਰਨਦੀਪ ਕੌਰ ਖੰਨਾ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬੀਬੀ ਖੰਨਾ ਨੇ ਪਿੰਡ ਟਿੱਬੀ ਅਤੇ ਬੁੱਗਾ ਕਲਾਂ ਵਿਚ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟੇ ਵੀ ਲਗਾਏ। ਇਸ ਮੌਕੇ ਗੁਰਜੀਤ ਕੌਰ, ਗੁਰਿੰਦਰਜੀਤ ਕੌਰ, ਹਸਨੀਤ ਕੌਰ, ਹਰਵਿੰਦਰ ਕੌਰ, ਗੁਰਸਹਿਜ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਕਮਲਦੀਪ ਕੌਰ, ਲਵਪ੍ਰੀਤ ਕੌਰ, ਜਸਪ੍ਰੀਤ ਕੌਰ, ਅਰਸ਼ਦੀਪ ਕੌਰ, ਰਾਜਵੀਰ ਕੌਰ, ਹਰਪ੍ਰੀਤ ਕੌਰ, ਸੀਨੀਅਰ ਆਗੂ ਅਮਰੀਕ ਸਿੰਘ ਮੇਜੀ, ਜਗਤਾਰ ਸਿੰਘ ਸਾਬਕਾ ਸਰਪੰਚ, ਡਾ. ਅਰਜਨ ਸਿੰਘ, ਅਮਰਜੀਤ ਸਿੰਘ, ਸਹਿਬਪ੍ਰੀਤ ਸਿੰਘ, ਸ਼ਮਿੰਦਰ ਸਿੰਘ, ਗੁਰਰਾਜ, ਜਸਪ੍ਰੀਤ ਸਿੰਘ, ਹਰਇੰਦਰ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਜਸਦੀਪ ਸਿੰਘ, ਕੇਸਰ ਸਿੰਘ, ਜਸਵਿੰਦਰ ਸਿੰਘ ਗਰੇਵਾਲ, ਪ੍ਰਧਾਨ ਜਗਤਾਰ ਸਿੰਘ ਜੱਗੀ ਬੁੱਗਾ, ਲਵਪ੍ਰੀਤ ਸਿੰਘ, ਬੀਬੀ ਮਧੂ ਕੌਂਸਲ ਭੱਦਲਥੂਹਾ, ਰੁਪਿੰਦਰਪਾਲ ਕੌਰ ਰਾਈਏਵਾਲ, ਕੁਲਦੀਪ ਕੌਰ, ਹਰਜੀਤ ਕੌਰ, ਸੁਰੋਜਾ ਬੇਗਮ, ਤਾਨੀਆ ਬੇਗਮ, ਨਿੰਦਰ ਕੌਰ, ਕਰਮ ਸਿੰਘ, ਗੁਲਜ਼ਾਰ ਮੁਹੰਮਦ, ਪਰਵਿੰਦਰ ਸਿੰਘ, ਸਰਵਨ ਸਿੰਘ ਖੁਸ਼ਦੀਪ ਕੌਰ, ਮਨਪ੍ਰੀਤ ਕੌਰ, ਜਸਵੰਤ ਕੌਰ ਬੁੱਗਾ, ਕੁਲਬੀਰ ਕੌਰ, ਰਾਜਵਿੰਦਰ ਕੌਰ, ਗੁਰਚਰਨ ਕੌਰ, ਜਰਨੈਲ ਕੌਰ, ਜਸਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀਬੀਆਂ ਹਾਜ਼ਰ ਸਨ।