ਫ਼ਤਹਿਗੜ੍ਹ ਸਾਹਿਬ, 29 ਜੁਲਾਈ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 2 ਅਗਸਤ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।