ਮੰਡੀ ਗੋਬਿੰਦਗੜ੍ਹ, 29 ਜੁਲਾਈ (ਇਕਬਾਲਦੀਪ ਸੰਧੂ)–ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੈਦਿਕ ਭਾਸ਼ਣ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਕਰਵਾਏ ਮੁਕਾਬਲੇ ਵਿਚ ਹਰਸਿਮਰਤ ਕੌਰ ਜਮਾਤ ਦਸਵੀਂ–ਸੀ, ਪਟੇਲ ਸਦਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਯੰਤੀ ਜਮਾਤ ਦਸਵੀਂ–ਸੀ, ਨਹਿਰੂ ਸਦਨ ਅਤੇ ਹਰਨੂਰ ਕੌਰ ਜਮਾਤ ਨੌਵੀਂ–ਡੀ, ਨਹਿਰੂ ਸਦਨ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਸ੍ਰਿਸ਼ਟੀ ਜੋਸ਼ੀ ਜਮਾਤ ਦਸਵੀਂ–ਐਫ, ਟੈਗੋਰ ਸਦਨ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਜੇਤੂਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ।