08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਾਰਿਸ ਪੰਜਾਬ ਦੇ ਜਥੇਬੰਦੀ ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੋਂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਰਵਾਨਾ ਹੋਇਆ, ਵੱਡਾ ਕਾਫ਼ਲਾ

Ad Position 21
No active advertisement
ਅਜੀਤ ਡੈਸਕ 30-07-2026
ਫ਼ਤਹਿਗੜ੍ਹ ਸਾਹਿਬ, 29 ਜੁਲਾਈ (ਮਨਪ੍ਰੀਤ ਸਿੰਘ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਵਿਸ਼ਾਲ ਕਾਫ਼ਲਾ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮਾਰਚ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਦੀ ਵੀ ਖ਼ਾਸ ਹਾਜ਼ਰੀ ਦੇਖਣ ਨੂੰ ਮਿਲੀ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਐਡ. ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਫ਼ਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਰਵਾਨਾ ਹੋਇਆ ਹੈ। ਰਵਾਨਗੀ ਤੋਂ ਪਹਿਲਾਂ ਸੰਗਤਾਂ ਨੇ ਅਰਦਾਸ ਉਪਰੰਤ ਸ਼ਾਂਤੀਪੂਰਵਕ ਢੰਗ ਨਾਲ ਮਾਰਚ ਲਈ ਕੂਚ ਕੀਤਾ।
ਕਾਫ਼ਲੇ ਵਿਚ ਸ਼ਾਮਲ ਲੋਕਾਂ ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡ. ਵਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਥੇਬੰਦੀ ਵਲੋਂ ਕੀਤਾ ਜਾ ਰਿਹਾ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, ਅਨੁਸ਼ਾਸਨਬੱਧ ਅਤੇ ਲੋਕਤੰਤਰੀ ਢੰਗ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਤਰ੍ਹਾਂ ਦਾ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਸਰਕਾਰ ਤੱਕ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਸਾਰੇ ਸਿੱਖ ਕੈਦੀਆਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਨੇ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰ ਉਹ ਅਜੇ ਵੀ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਾਮਲਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਦਾ ਜਲਦ ਹੱਲ ਕੱਢਿਆ ਜਾਣਾ ਚਾਹੀਦਾ ਹੈ। ਐਡ.ਢਿੱਲੋਂ ਨੇ ਸਮੂਹ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਮਾਰਚ ਦੌਰਾਨ ਪੂਰਾ ਸੰਜਮ ਬਣਾਈ ਰੱਖਣ, ਕਾਨੂੰਨ ਦਾ ਸਤਿਕਾਰ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਜਥੇਬੰਦੀ ਲੋਕਤੰਤਰੀ ਤਰੀਕੇ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ ਅਤੇ ਭਵਿੱਖ ਵਿਚ ਵੀ ਆਪਣੇ ਹੱਕਾਂ ਲਈ ਸੰਵਿਧਾਨਕ ਢੰਗ ਨਾਲ ਸੰਘਰਸ਼ ਜਾਰੀ ਰੱਖੇਗੀ।
Ad Position 22
No active advertisement
ਪਿਛਲੀ ਖ਼ਬਰ “ਦੀ ਨਾਭਾ ਫਾਊਂਡੇਸ਼ਨ” ਸੰਸਥਾ ਵਲੋਂ ਗੋਲਡਨ ਏਰਾ ਸਕੂਲ ਦੀ ਵਿਦਿਆਰਥਣ ਦੀ ਹੋਈ “ਕਲਾਈਮੇਟ ਚੈਪੀਅਨ” ਲਈ ਹੋਈ ਚੋਣ ਅਗਲੀ ਖ਼ਬਰ ਲਿਬੜਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰ ਮੋਹਾਲੀ ਲਈ ਹੋਏ ਰਵਾਨਾ
Ad Position 24