06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੜਕ ਹਾਦਸੇ ਦੌਰਾਨ ਪਤਨੀ ਦੀ ਮੌਤ, ਪਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 31-07-2026
ਜਖਵਾਲੀ, 30 ਜੁਲਾਈ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਬੱਸ ਸਟੈਂਡ ਪਿੰਡ ਰੁੜਕੀ ਵਿਖੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਜੋਰਦਾਰ ਟੱਕਰ ਮਾਰ ਦਿੱਤੀ ਸਿੱਟੇ ਵਜੋਂ ਘਟਨਾ ਦੌਰਾਨ ਪਤਨੀ ਦੀ ਮੌਤ ਹੋ ਗਈ ਅਤੇ ਪਤੀ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਹਾਦਸੇ ਉਪਰੰਤ ਕਾਰ ਚਾਲਕ ਮੌਕੇ ਤੋਂ ਕਾਰ ਸਮੇਤ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਇਸ ਸਬੰਧੀ ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਭਵਨੀਤ ਸਿੰਘ (34) ਪੁੱਤਰ ਮਨਜੀਤ ਸਿੰਘ ਅਤੇ ਖੁਸਪ੍ਰੀਤ ਕੌਰ (31) ਪਤਨੀ ਭਵਨੀਤ ਸਿੰਘ ਵਾਸੀਅਨ ਪਿੰਡ ਰੈਲੋਂ ਥਾਣਾ ਬਸੀ ਪਠਾਣਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਭੂਆ ਕੋਲ ਪਿੰਡ ਚਨਾਰਥਲ ਕਲਾਂ ਦੇ ਘਰ ਜਾ ਰਹੇ ਸਨ ਤਾਂ ਜਦੋਂ ਉਹ ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਰੁੜਕੀ ਵੱਲ ਨੂੰ ਮੁੜਨ ਲੱਗੇ ਤਾਂ ਆ ਰਹੀ ਕਾਰ ਨੰ: ਡੀਐਲ-13ਸੀ-5766 ਨੇ ਉਕਤ ਪਤੀ ਪਤਨੀ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਸਿੱਟੇ ਵਜੋਂ ਭਵਨੀਤ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਦੀ ਪਤਨੀ ਦੀ ਮੌਤ ਹੋ ਗਈ। ਸਥਾਨਕ ਪੁਲਸ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਮਨ ਤੇ ਸਿਹਤਮੰਦ ਪਚਣ ਤੰਤਰ ਇਕ-ਦੂਜੇ ਦੇ ਪੂਰਕ ਹਨ : ਡਾ. ਹਿਤੇਂਦਰ ਸੂਰੀ ਕੰਸਲਟੈਂਟ ਪ੍ਰੋਕਟੋਲੋਜਿਸਟ ਤੇ ਪ੍ਰੋਪ... ਅਗਲੀ ਖ਼ਬਰ ਸਰਹਿੰਦ–ਚੁੰਨ੍ਹੀ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਤੇ ਲੜਕੀ ਦੀ ਮੌਤ
Ad Position 24
No active advertisement