ਫ਼ਤਹਿਗੜ੍ਹ ਸਾਹਿਬ, 30 ਜੁਲਾਈ (ਰਾਜਿੰਦਰ ਸਿੰਘ)-ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਕਾਲ ਤੇ ਸਰਹਿੰਦ ਸ਼ਹਿਰ ਵਿਚ ਅੱਜ ਸਫ਼ਾਈ ਸੇਵਕਾਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਵਰਕਰਾਂ ਵਲੋਂ ਸਫ਼ਾਈ ਸੇਵਕਾਂ ਦੇ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ, ਜੋ ਪੰਜਾਬ ਦੇ ਆਊਟ ਸੋਰਸ ਮੁਲਾਜ਼ਮਾਂ ਨਾਲ ਉਨ੍ਹਾਂ ਨੂੰ ਪੱਕਾ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਸਰਕਾਰ ਉਸ ਵਾਅਦੇ ਨੂੰ ਪੂਰਾ ਕਰੇ ਅਤੇ ਠੇਕੇਦਾਰ ਕੰਪਨੀਆਂ ਨੂੰ ਬਾਹਰ ਕਰ ਕੇ ਆਊਟਸੋਰਸ ਮੁਲਾਜ਼ਮਾਂ ਨੂੰ ਮਹਿਕਮੇ ਵਿਚ ਲੈ ਕੇ ਪੱਕਾ ਕਰੇ, ਜੇਕਰ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੂੰ ਧਰਨੇ ਦੇ ਰੂਪ ਵਿਚ ਆਊਟਸੋਰਸ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।