06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਖਮਾਣੋਂ ਵਿਖੇ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਸਫਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 31-07-2026
ਖਮਾਣੋਂ, 30 ਜੁਲਾਈ (ਜੋਗਿੰਦਰ ਪਾਲ)-ਸਫ਼ਾਈ ਕਰਮਚਾਰੀਆਂ ਦੇ ਹੱਕ ਵਿਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਬਾਜ਼ਾਰਾਂ ਦੇ ਨਾਲ-ਨਾਲ ਰੇਹੜੀ-ਫੜ੍ਹੀ ਵਾਲਿਆਂ ਨੇ ਵੀ ਆਪਣਾ ਕੰਮਕਾਜ ਬੰਦ ਰੱਖ ਕੇ ਸੰਘਰਸ਼ ਨੂੰ ਸਮਰਥਨ ਦਿੱਤਾ। ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਬਲਾਕ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਸਫਾਈ ਕਰਮਚਾਰੀਆਂ ਨੇ ਹੱਥਾਂ ਵਿਚ ਲਾਲ ਝੰਡੇ ਫੜ ਕੇ ਪੂਰੇ ਸ਼ਹਿਰ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ। ਇਸ ਮੌਕੇ ਸਾਬਕਾ ਐਸ.ਐਮ.ਓ. ਡਾ. ਨਰੇਸ਼ ਚੌਹਾਨ ਨੇ ਵੀ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਸਾਬਕਾ ਐਸ.ਐਮ.ਓ. ਡਾ. ਨਰੇਸ਼ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਰਮਚਾਰੀ ਦਿਨ-ਰਾਤ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਣ ਲਈ ਮਿਹਨਤ ਕਰਦੇ ਹਨ, ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਡਾ. ਚੌਹਾਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਕੀਤੇ ਲਾਠੀਚਾਰਜ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ ਗਈ। ਰੋਸ ਮਾਰਚ ਉਪਰੰਤ ਸ਼ਹਿਰ ਦੇ ਮੁੱਖ ਚੌਂਕ ਵਿਚ ਧਰਨਾ ਦਿੱਤਾ ਗਿਆ ਜਿੱਥੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅੰਤ ਵਿਚ ਬਲਾਕ ਪ੍ਰਧਾਨ ਅਨਿਲ ਕੁਮਾਰ ਨੇ ਸਮੂਹ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਸ਼ਹਿਰ ਵਾਸੀਆਂ ਦਾ ਖਮਾਣੋਂ ਬੰਦ ਨੂੰ ਸਫਲ ਬਣਾਉਣ ਲਈ ਦਿੱਤੇ ਗਏ ਭਰਪੂਰ ਸਹਿਯੋਗ ’ਤੇ ਧੰਨਵਾਦ ਕੀਤਾ। ਇਸ ਮੌਕੇ ਮੰਗਤ ਰਾਮ ਵਾਈਸ ਪ੍ਰਧਾਨ, ਜਸਵੀਰ ਸਿੰਘ ਰਾਏਪੁਰ, ਜਸਪ੍ਰੀਤ ਸਿੰਘ, ਮਨਜੀਤ ਕੌਰ, ਰਜਨੀ ਕੌਰ, ਵਰਿੰਦਰ ਸਿੰਘ, ਰਵੀ, ਸਤਨਾਮ ਸਿੰਘ, ਸੁਸ਼ੀਲ ਕੁਮਾਰ, ਧਰਮ ਕੌਰ, ਜਸਬੀਰ ਕੌਰ, ਬਲਜਿੰਦਰ ਕੌਰ ਤੋਂ ਇਲਾਵਾ ਹੋਰ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੌਰਾਨ ਸਫ਼ਾਈ ਸੇਵਕਾਂ ਤੇ ਰਾਜਨੀਤਿਕ ਆਗੂਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਸਫ਼ਾਈ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ, ਵਿੱਤ ਮੰਤਰੀ, ਹਰਜੋਤ ਬੈਂਸ ਅਤੇ ਡੀ.ਐਸ.ਪੀ. ਬਰਨਾਲਾ ਦਾ ਪੁਤਲਾ ਫੂਕਿਆ
Ad Position 24
No active advertisement