06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਐਡਵੋਕੇਟ ਮਨੀ ਬੜਿੰਗ ਦੇ ਵੇਰਕਾ ਮਿਲਕ ਪਲਾਂਟ ਪਟਿਆਲਾ ਦਾ ਡਾਇਰੈਕਟਰ ਬਣਨ ’ਤੇ ਹਲਕਾ ਅਮਲੋਹ ਚ ਖ਼ੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 31-07-2026
ਅਮਲੋਹ, 30 ਜੁਲਾਈ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਨੂੰ ਵੇਰਕਾ ਮਿਲਕ ਪਲਾਂਟ ਪਟਿਆਲਾ ਦਾ ਡਾਇਰੈਕਟਰ ਬਣਨ ਤੇ ਹਲਕਾ ਅਮਲੋਹ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਭਰਪੂਰ ਸਵਾਗਤ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਇਹ ਹਲਕਾ ਅਮਲੋਹ ਲਈ ਮਾਣ ਅਤੇ ਸਨਮਾਨ ਵਾਲੀ ਗੱਲ ਹੈ ਅਤੇ ਇਸ ਨਾਲ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਐਡ. ਮਨੀ ਬੜਿੰਗ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੇਰਕਾ ਅਤੇ ਲੋਕ ਹਿਤ ਲਈ ਪੂਰੀ ਲਗਨ ਨਾਲ ਕੰਮ ਕੀਤਾ ਜਾਵੇਗਾ। ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਤੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਆੜ੍ਹਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਕੌਂਸਲਰ ਵਿੱਕੀ ਮਿੱਤਲ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਕੌਂਸਲਰ ਅਤੁੱਟ ਲੁਟਾਵਾ, ਸਰਪੰਚ ਯੂਨੀਅਨ ਅਮਲੋਹ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਕੁਲਜੀਤ ਸਿੰਘ ਨਰਾਇਣਗੜ੍ਹ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਤਰਨਦੀਪ ਬਦੇਸ਼ਾ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਸੁਖਚੈਨ ਸਿੰਘ ਦੀਵਾ, ਸਰਪੰਚ ਹਰਦੀਪ ਸਿੰਘ ਮਛਰਾਏ, ਅਸ਼ੀਸ਼ ਜਿੰਦਲ, ਸਰਪੰਚ ਜਸਮੇਲ ਸਿੰਘ ਮਾਨਗੜ੍ਹ, ਸਵਰਨਜੀਤ ਸਿੰਘ ਸ਼ਨੀ ਮਾਹੀ, ਪਾਲੀ ਅਰੋੜਾ, ਰਾਜਵੀਰ ਸਿੰਘ ਸੌਂਟੀ, ਜੋਰਾ ਸਿੰਘ ਮਾਲੋਵਾਲ, ਹਰਿੰਦਰਜੀਤ ਸਿੰਘ, ਜੱਗਾ ਸਿੰਘ ਭੋਲੀਆ, ਰਜਿੰਦਰ ਸਿੰਘ ਟਿੱਬੀ, ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਐਡ. ਮਨੀ ਬੜਿੰਗ ਨੂੰ ਵਧਾਈ ਦਿੱਤੀ ਗਈ ਅਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ਨੂੰ ਪੰਜਾਬ ਸਰਕਾਰ ਵਲੋਂ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ-... ਅਗਲੀ ਖ਼ਬਰ ਪੰਜਾਬ ਦੇ ਕਾਲਜਾਂ ’ਚ ਵਿਦਿਆਰਥੀ ਚੋਣਾਂ ਲਈ ਆਵਾਜ਼ ਬੁਲੰਦ ਕਰਨ ਦਾ ਢੁਕਵਾਂ ਸਮਾਂ-ਪੰਧੇਰ
Ad Position 24
No active advertisement