06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਆਰਥਿਕ ਤੰਗੀ ਕਾਰਨ ਕੋਈ ਵੀ ਵਿਦਿਆਰਥੀ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ-ਮੁਕਾਰੋਂਪੁਰ

Ad Position 21
No active advertisement
ਅਜੀਤ ਡੈਸਕ 31-07-2026
ਫ਼ਤਹਿਗੜ੍ਹ ਸਾਹਿਬ, 30 ਜੁਲਾਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਸਮਾਜ ਸੇਵਾ ਤੇ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਆਰਥਿਕ ਤੌਰ ’ਤੇ ਲੋੜਵੰਦ ਐਸ.ਸੀ. ਵਿਦਿਆਰਥੀ ਦੀ ਰਜਿਸਟਰੇਸ਼ਨ ਫ਼ੀਸ ਅਦਾ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀ ਨੂੰ ਭਵਿੱਖ ਵਿਚ ਵੀ ਉੱਚ ਸਿੱਖਿਆ ਹਾਸਲ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਆਰਥਿਕ ਤੰਗੀ ਕਾਰਨ ਕੋਈ ਵੀ ਵਿਦਿਆਰਥੀ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਅੱਗੇ ਆ ਕੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਚ ਚੱਲ ਰਹੇ ਇੰਜੀਨੀਅਰਿੰਗ, ਤਕਨੀਕੀ ਅਤੇ ਪੇਸ਼ੇਵਰ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਤਕਨੀਕੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਰੋਜ਼ਗਾਰ ਦੇ ਬਿਹਤਰ ਮੌਕਿਆਂ ਲਈ ਵੀ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਪਿ੍ਰੰਸੀਪਲ ਡਾ. ਲਖਵੀਰ ਸਿੰਘ, ਜਸਪ੍ਰੀਤ ਸਿੰਘ ਰੰਧਾਵਾ, ਰੁਪਿੰਦਰ ਕੌਰ ਸੈਣੀ, ਦਿਵਿਆ ਗੁਪਤਾ, ਬਰਿੰਦਰ ਸਿੰਘ, ਦਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਬੁਰਾਰੀ ਤੋਂ ਸਾਈਬਰ ਠੱਗੀ ਗਰੋਹ ਦਾ ਸਰਗਨਾ ਕਾਬੂ, ਦੂਜੇ ਮਾਮਲੇ ’ਚ ਦੋ ਮਹਿਲਾਵਾਂ ਗ੍ਰਿਫ਼ਤਾਰ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਚ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24
No active advertisement