02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜ਼ਿਲ੍ਹੇ ਨੇ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 01-08-2026
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਰਾਜਿੰਦਰ ਸਿੰਘ)-ਵਿਸ਼ੇਸ਼ ਗਹਿਰੀ ਸੁਧਾਈ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 ਤਹਿਤ 3 ਅਗਸਤ, 2026 ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਸਮਰਪਿਤ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਪਹਿਲਾਂ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋਣਾ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਭਾਵਨਾ, ਤਾਲਮੇਲ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਸਮੁੱਚੀ ਟੀਮ ਵਲੋਂ ਇਹ ਕਾਰਜ ਸੁਚਾਰੂ ਤੇ ਕੁਸ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼ਲਾਘਾ ਕੀਤੀ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਖਰੜਾ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ ਗੈਰ-ਹਾਜ਼ਰ, ਤਬਦੀਲ ਹੋਏ, ਮਿ੍ਰਤਕ ਤੇ ਡੁਪਲੀਕੇਟ ਸ਼੍ਰੇਣੀਆਂ ਨਾਲ ਸਬੰਧਿਤ ਵੋਟਰਾਂ ਸੰਬੰਧੀ ਨੋਟਿਸ ਜਾਰੀ ਕੀਤੇ ਜਾਣਗੇ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ ਤੱਕ ਰਹੇਗੀ, ਜਦਕਿ ਨੋਟਿਸਾਂ ਅਤੇ ਦਾਅਵਿਆਂ-ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਅੰਤਿਮ ਤੇ ਫਾਈਨਲ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਚੇਅਰਮੈਨ ਅਜੈ ਲਿਬੜਾ ਅਗਲੀ ਖ਼ਬਰ ਦੇਸ਼ ਤੇ ਸੂਬੇ ਦੀ ਅਣਖ ਨੂੰ ਜਗਾਉਣ ਵਿਚ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਬੇਮਿਸਾਲ-ਵਿਧਾਇਕ ਰਾਏ
Ad Position 24
No active advertisement