02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਸੁਖਬੀਰ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 01-08-2026
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਤੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਮੁਲਾਕਾਤ ਕੀਤੀ। ਜਿਸ ਦੌਰਾਨ ਜਥੇ. ਮੁਕਾਰੋਂਪੁਰ ਨੇ ਉਨ੍ਹਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਮੁਕਾਰੋਂਪੁਰ ਨੇ ਸਿੱਖਿਆ, ਸਮਾਜ ਸੇਵਾ, ਸੰਗਠਨਾਤਮਿਕ ਮਜ਼ਬੂਤੀ ਤੇ ਪੰਜਾਬ ਦੇ ਮੌਜੂਦਾ ਹਾਲਤਾਂ ਸੰਬੰਧੀ ਸ. ਸੁਖਬੀਰ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ. ਸੁਖਬੀਰ ਨੇ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿਚ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਲਈ ਥਾਪੜਾ ਦਿੱਤਾ। ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦਾ ਮੈਂਬਰ ਬਣਨਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਟਰੱਸਟ ਰਾਹੀਂ ਸਿੱਖਿਆ ਦੇ ਪ੍ਰਸਾਰ, ਆਰਥਿਕ ਤੌਰ ’ਤੇ ਕਮਜ਼ੋਰ ਤੇ ਲੋੜਵੰਦ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ, ਵਿੱਦਿਅਕ ਸੰਸਥਾਵਾਂ ਦੇ ਵਿਕਾਸ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ’ਤੇ ਪ੍ਰਗਟਾਏ ਵਿਸ਼ਵਾਸ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੁਲਾਕਾਤ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਵਰਕਰਾਂ ਨਾਲ ਤਾਲਮੇਲ ਵਧਾਉਣ ਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਮੁਹਿੰਮਾਂ ਚਲਾਉਣ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲਿਸ ਨੂੰ ਟਰੈਕ ਤੋਂ ਨੌਜਵਾਨ ਦੀ ਲਾਸ਼ ਤੇ ਪਲੇਟਫ਼ਾਰਮ ਤੋਂ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਰਿਮਟ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਮੁਫ਼ਤ ਸਰਜਰੀ ਕੈਂਪ 31 ਅਗਸਤ ਤੱਕ ਲਗਾਇਆ ਜਾ ਰਿਹਾ-ਡਾ. ਕਤਿਆਲ
Ad Position 24
No active advertisement