02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਦ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 01-08-2026
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਪੱਤਰ ਪ੍ਰੇਰਕ)-ਦ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਵਲੋਂ ਸੂਬਾ ਪ੍ਰਧਾਨ ਡਾ. ਐਮ. ਐਸ. ਰੋਹਟਾ ਦੀ ਅਗਵਾਈ ਹੇਠ ਫ਼ਰੰਟ ਦੇ ਆਗੂਆਂ ਵਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਸਮਾਰਕ ’ਤੇ ਪੁੱਜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਫ਼ਰੰਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਫੈਡਰੇਸ਼ਨ ਆਫ਼ ਆੜ੍ਹਤੀਆਂ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਡਾ. ਐਮ. ਐਸ. ਰੋਹਟਾ ਨੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਦੇਸ਼ ਪ੍ਰਤੀ ਸਮਰਪਣ ਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪੇ੍ਰਨਾ ਦਾ ਸਰੋਤ ਰਹੇਗਾ। ਆੜ੍ਹਤੀ ਆਗੂ ਰਾਜੇਸ਼ ਸਿੰਗਲਾ ਤੇ ਫ਼ਰੰਟ ਦੇ ਹੋਰਨਾਂ ਨੁਮਾਇੰਦਿਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿ੍ਆਂਵਾਲਾ ਬਾਗ਼ ਦੇ ਨਿਰਦੋਸ਼ ਸ਼ਹੀਦਾਂ ਦਾ ਬਦਲਾ ਲੈ ਕੇ ਦੇਸ਼ ਦੇ ਇਤਿਹਾਸ ’ਚ ਉਸ ਬਹਾਦਰ ਯੋਧੇ ਰੂਪ ’ਚ ਦਰਜ ਹੈ, ਜਿਸ ਨੇ ਸੱਤ ਸਮੁੰਦਰ ਪਾਰ ਜਾ ਕੇ ਦੇਸ਼ ਦੇ ਸਵੈਮਾਨ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਸਾਨੂੰ ਦੇਸ਼ ਭਗਤੀ, ਨਿਆਂ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਸੂਬਾ ਚੇਅਰਮੈਨ ਵੈਦ ਧਰਮ ਸਿੰਘ, ਜਨਰਲ ਸਕੱਤਰ ਗੁਰਸੇਵਕ ਸਿੰਘ, ਜਗਬੀਰ ਸਿੰਘ, ਪੰਕਜ ਗੁਪਤਾ, ਡਾ. ਕੁਲਦੀਪ ਸਿੰਘ, ਡਾ.ਐਮ.ਐਸ.ਜੱਸਲ, ਜਸਵਿੰਦਰ ਸਿੰਘ ਲਾਲੀ, ਗੁਰਸੇਵਕ ਸਿੰਘ ਤੇ ਹਰਸ਼ ਗੁਪਤਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਨਾਲ ਸਫ਼ਾਈ ਵਿਵਸਥਾ ਠੱਪ, ਸੜਕਾਂ ’ਤੇ ਗੰਦ ਦੇ ਢੇਰ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ
Ad Position 24
No active advertisement