02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੁਲਾਜ਼ਮਾਂ ਦੀ ਹੜਤਾਲ ਨਾਲ ਸਫ਼ਾਈ ਵਿਵਸਥਾ ਠੱਪ, ਸੜਕਾਂ ’ਤੇ ਗੰਦ ਦੇ ਢੇਰ

Ad Position 21
No active advertisement
ਅਜੀਤ ਡੈਸਕ 01-08-2026
ਮੰਡੀ ਗੋਬਿੰਦਗੜ੍ਹ, 31 ਜੁਲਾਈ (ਇਕਬਾਲਦੀਪ ਸੰਧੂ)-ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੀ ਲੰਬੀ ਹੜਤਾਲ ਕਾਰਨ ਪੂਰੇ ਪੰਜਾਬ ਵਿਚ ਸਫ਼ਾਈ ਪ੍ਰਬੰਧਾਂ ਤੇ ਸਵਾਲ ਕਰਦਿਆਂ ਕਾਂਗਰਸ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਜ਼ਿਲ੍ਹਾ ਸਕੱਤਰ ਮਾਸਟਰ ਜਰਨੈਲ ਸਿੰਘ, ਮਹਿਲਾ ਉਪ ਪ੍ਰਧਾਨ ਸਸ਼ੀ ਸ਼ਰਮਾ ਦਾ ਕਹਿਣਾ ਹੈ ਕਿ ਅੱਜ ਸੜਕਾਂ ਤੇ ਮੁਹੱਲਿਆਂ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਉਪਰੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਇਸ ਗੰਦਗੀ ਤੋਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ, ਜਿਸ ਕਾਰਨ ਹਾਲਾਤ ਇੱਥੋਂ ਤੱਕ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਂਦਾ ਤਾਂ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮੀਂਹ ਦੇ ਮੌਸਮ ਵਿਚ ਗੰਦਗੀ ਕਾਰਨ ਡੇਂਗੂ, ਮਲੇਰੀਆ ਤੇ ਹੋਰ ਸੰਕਰਾਮਕ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀ ਸਿਹਤ ਅਤੇ ਸਫ਼ਾਈ ਪ੍ਰਬੰਧਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਮੌਜੂਦਾ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੈ। ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ‘ਆਪ’ ਦੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਸੂਬੇ ਵਿਚ ਅਪਰਾਧਿਕ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਅਤੇ ਪ੍ਰਸ਼ਾਸਨ ਨਾਕਾਮ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ ਜਦਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਦੇ ਵਾਅਦਿਆਂ ਦੇ ਬਾਵਜੂਦ ਹਾਲਤਾਂ ਵਿਚ ਕੋਈ ਸੁਧਾਰ ਨਹੀਂ ਆਇਆ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਥਾਵਾਂ ’ਤੇ ਨਸ਼ਿਆਂ ਦੀ ਵਿੱਕਰੀ ਬਾਰੇ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ। ਜਿਸ ਦੀ ਉਦਾਹਰਨ ਮੰਡੀ ਗੋਬਿੰਦਗੜ੍ਹ ਸ਼ਹਿਰ ਵਿਚ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ਵਿਚ ਮੌਤਾਂ ਵੱਡੇ ਸਵਾਲ ਕਰ ਰਹੀਆਂ ਹਨ। ਇਸ ਮੌਕੇ ਦਰਸ਼ਨ ਵਰਮਾ, ਦਵਿੰਦਰ ਸੰਧੂ, ਕੁਲਵਿੰਦਰ ਸਿੰਘ, ਹੈਪੀ, ਦੀਪਕ ਸ਼ਰਮਾ, ਆਸ਼ਾ ਰਾਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਿਚ ਸਾਰੇ ਵਰਗਾਂ ਨੂੰ ਬਰਾਬਰ ਨੁਮਾਇੰਦਗੀ ਦਿੱਤੀ ਜਾਵੇਗੀ-ਭੁੱਟਾ ਅਗਲੀ ਖ਼ਬਰ ਦ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ
Ad Position 24
No active advertisement