02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼੍ਰੋਮਣੀ ਅਕਾਲੀ ਦਲ ਵਿਚ ਸਾਰੇ ਵਰਗਾਂ ਨੂੰ ਬਰਾਬਰ ਨੁਮਾਇੰਦਗੀ ਦਿੱਤੀ ਜਾਵੇਗੀ-ਭੁੱਟਾ

Ad Position 21
No active advertisement
ਅਜੀਤ ਡੈਸਕ 01-08-2026
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਸੌਂਢਾ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਬੂਥ ਪੱਧਰੀ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਦਰਜ ਕਰ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਨੂੰ ਚੜ੍ਹਦੀਕਲਾ ਤੇ ਸੂਬੇ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਮੋਰਚੇ ਲਗਾਏ ਹਨ ਅਤੇ ਹਰੇਕ ਪੰਜਾਬੀ ਜਾਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਹੀ ਪੰਜਾਬ ਵਿਚ ਮੁੜ ਅਮਨ ਸ਼ਾਂਤੀ, ਵਿਕਾਸ ਅਤੇ ਅਰਥ ਵਿਵਸਥਾ ਨੂੰ ਮਜ਼ਬੂਤ ਕਰ ਸਕਦੀ ਹੈ। ਭੁੱਟਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਵੱਖ-ਵੱਖ ਕਮੇਟੀਆਂ ਦਾ ਬੂਥ ਪੱਧਰ ਤੇ ਗਠਨ ਕੀਤਾ ਜਾਵੇਗਾ ਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਪਾਰਟੀ ਅੰਦਰ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਵੇਗੀ। ਇਸ ਮੌਕੇ ਤੇਜਿੰਦਰ ਸਿੰਘ ਤੇਜ਼ੀ ਸੌਂਢਾ, ਟਹਿਲ ਸਿੰਘ, ਮਲਕੀਤ ਸਿੰਘ ਕਿਸਾਨ ਆਗੂ, ਹਰਵਿੰਦਰ ਸਿੰਘ ਪਟਵਾਰੀ, ਜਸਪ੍ਰੀਤ ਸਿੰਘ ਜੱਸਾ, ਪਵਿੱਤਰ ਸਿੰਘ, ਸੰਦੀਪ ਸਿੰਘ, ਬਲਵਿੰਦਰ ਸਿੰਘ ਸਹਾਰਨ, ਅਮਨਦੀਪ ਸਿੰਘ ਫਾਟਕ ਮਾਜਰੀ ਮੀਤ ਪ੍ਰਧਾਨ ਸਰਕਲ ਨਬੀਪੁਰ, ਗੁਰਦੀਪ ਸਿੰਘ ਵਿੱਕੀ, ਲਾਡੀ, ਜਰਨੈਲ ਸਿੰਘ, ਬਲਜੀਤ ਸਿੰਘ ਬਿੱਟੂ, ਹਰਪ੍ਰੀਤ ਸਿੰਘ ਹੈਰੀ, ਗੁਰਸ਼ਾਨ ਬੈਂਸ, ਜੌਰਡਨ ਬੈਂਸ, ਸੋਮਾ ਸਿੰਘ, ਅਰਮਾਨਦੀਪ ਸਿੰਘ, ਅਰਸ਼ਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਰਕਾਰ ਤੁਰੰਤ ਮੰਨੇ-ਹਰਬੰਸ ਸਿੰਘ ਪੰਧੇਰ ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਨਾਲ ਸਫ਼ਾਈ ਵਿਵਸਥਾ ਠੱਪ, ਸੜਕਾਂ ’ਤੇ ਗੰਦ ਦੇ ਢੇਰ
Ad Position 24
No active advertisement