02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਦਸਤਾਵੇਜ਼ੀ ਫ਼ਿਲਮ ਰਾਹੀਂ ਗੁਰੂ ਰਵਿਦਾਸ ਜੀ ਦੇ ਸਮਾਜਿਕ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 01-08-2026
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਤਿਆਰ ਕਰਵਾਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਰਾਹੀਂ ਜ਼ਿਲ੍ਹੇ ਦੇ ਪਿੰਡਾਂ ਵਿਚ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸਮਾਜਿਕ ਸੁਧਾਰਾਂ ਸੰਬੰਧੀ ਜਾਗਰੂਕਤਾ ਫੈਲਾਉਣ ਦਾ ਕਾਰਜ ਨਿਰੰਤਰ ਜਾਰੀ ਹੈ। ਇਸ ਲੜੀ ਤਹਿਤ ਬੀਤੇ ਦਿਨੀਂ ਸਰਹਿੰਦ ਬਲਾਕ ਦੇ ਪਿੰਡ ਵਜ਼ੀਰ ਨਗਰ, ਮੁੱਲਾਂਪੁਰ ਕਲਾਂ, ਅਮਲੋਹ ਬਲਾਕ ਦੇ ਪਿੰਡ ਮਛਰਾਏ ਖੁਰਦ ਤੇ ਰੁੜਕੀ ਵਿਖੇ ਦਸਤਾਵੇਜ਼ੀ ਫ਼ਿਲਮ ਦੇ ਸ਼ੋਅ ਕਰਵਾਏ ਗਏ। ਇਨ੍ਹਾਂ ਮੌਕਿਆਂ ’ਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਦਸਤਾਵੇਜ਼ੀ ਫ਼ਿਲਮ ਨੂੰ ਦੇਖਿਆ ਅਤੇ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖੀ ਏਕਤਾ ਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਦਸਤਾਵੇਜ਼ੀ ਫ਼ਿਲਮ ਇਹ ਸ਼ੋਅ ਪਿੰਡ ਪੱਧਰ ’ਤੇ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਗੁਰੂ ਰਵਿਦਾਸ ਜੀ ਦੀ ਮਹਾਨ ਵਿਚਾਰਧਾਰਾ ਨਾਲ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ 1 ਅਗਸਤ ਨੂੰ ਬਲਾਕ ਅਮਲੋਹ ਦੇ ਪਿੰਡ ਹਿੰਮਤਗੜ੍ਹ ਛੰਨਾ, ਭਾਂਬਰੀ ਤੇ ਬਲਾਕ ਸਰਹਿੰਦ ਦੇ ਪਿੰਡ ਖੇੜੀ, ਮੁੱਲਾਂਪੁਰ ਕਲਾਂ ਵਿਖੇ ਵੀ ਦਸਤਾਵੇਜ਼ੀ ਫ਼ਿਲਮ ਦੇ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸ਼ੋਅ ਵਿਚ ਸ਼ਾਮਿਲ ਹੋਣ ਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਕਾਕਾ ਸਿੰਘ ਨੂੰ ਸੇਵਾ-ਮੁਕਤੀ ’ਤੇ ਨਗਰ ਕੌਂਸਲ ਦਫ਼ਤਰ ਵਲੋਂ ਨਿੱਘੀ ਵਿਦਾਇਗੀ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਰਕਾਰ ਤੁਰੰਤ ਮੰਨੇ-ਹਰਬੰਸ ਸਿੰਘ ਪੰਧੇਰ
Ad Position 24
No active advertisement