02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਪੰਚ ਧਰਮਗੜ੍ਹ ਨੇ ਥਾਣਾ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅਮਲੋਹ, 1 ਅਗਸਤ (ਕੇਵਲ ਸਿੰਘ)-ਥਾਣਾ ਅਮਲੋਹ ਦੇ ਨਵ-ਨਿਯੁਕਤ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨਾਲ ਪਿੰਡ ਧਰਮਗੜ੍ਹ ਦੇ ਸਰਪੰਚ ਅਮਨਦੀਪ ਸਿੰਘ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਸਰਪੰਚ ਅਮਨਦੀਪ ਸਿੰਘ ਨੇ ਬੁੱਕਾ ਭੇਟ ਕਰਕੇ ਥਾਣਾ ਮੁਖੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 02-08-2026
ਅਮਲੋਹ, 1 ਅਗਸਤ (ਕੇਵਲ ਸਿੰਘ)-ਥਾਣਾ ਅਮਲੋਹ ਦੇ ਨਵ-ਨਿਯੁਕਤ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨਾਲ ਪਿੰਡ ਧਰਮਗੜ੍ਹ ਦੇ ਸਰਪੰਚ ਅਮਨਦੀਪ ਸਿੰਘ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਸਰਪੰਚ ਅਮਨਦੀਪ ਸਿੰਘ ਨੇ ਬੁੱਕਾ ਭੇਟ ਕਰਕੇ ਥਾਣਾ ਮੁਖੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ। ਮੁਲਾਕਾਤ ਦੌਰਾਨ ਸਰਪੰਚ ਅਮਨਦੀਪ ਸਿੰਘ ਨੇ ਨਸ਼ਿਆਂ ਦੇ ਖ਼ਾਤਮੇ, ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਤੇ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਥਾਣਾ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕੀਤਾ ਜਾ ਸਕਦਾ ਹੈ। ਇਸ ਮੌਕੇ ਅਮਨਦੀਪ ਸਿੰਘ ਧਰਮਗੜ੍ਹ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸ ਆਗੂ ਐਡਵੋਕੇਟ ਭਾਰਤ ਭੂਸ਼ਣ ਵਰਮਾ ਵਲੋਂ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ-ਸਵ. ਦਰਸ਼ਨ ਸਿੰਘ ਗਿੱਲ
Ad Position 24
No active advertisement