ਸੀਨੀਅਰ ਕਾਂਗਰਸ ਆਗੂ ਐਡਵੋਕੇਟ ਭਾਰਤ ਭੂਸ਼ਣ ਵਰਮਾ ਵਲੋਂ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ
ਬਸੀ ਪਠਾਣਾਂ, 1 ਅਗਸਤ (ਰਾਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਂਗਰਸ ਲੀਗਲ ਸੈਲ ਦੇ ਸੀਨੀਅਰ ਐਡਵੋਕੇਟ ਭਾਰਤ ਭੂਸ਼ਣ ਵਰਮਾ ਵਲੋਂ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਅਤੇ ਪਾਲਿਟਿਕਲ ਆਫ਼ੇਅਰ ਕਮੇਟੀ ਮੈਂਬਰ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਮਜ਼ਬੂਤੀ ਤੇ ਭਵਿੱਖ ਦੀ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਆਗੂਆਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਲੋਕਾਂ ਨਾਲ ਵਧੇਰੇ ਸੰਪਰਕ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਬਸੀ ਪਠਾਣਾਂ, 1 ਅਗਸਤ (ਰਾਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਂਗਰਸ ਲੀਗਲ ਸੈਲ ਦੇ ਸੀਨੀਅਰ ਐਡਵੋਕੇਟ ਭਾਰਤ ਭੂਸ਼ਣ ਵਰਮਾ ਵਲੋਂ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਅਤੇ ਪਾਲਿਟਿਕਲ ਆਫ਼ੇਅਰ ਕਮੇਟੀ ਮੈਂਬਰ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਮਜ਼ਬੂਤੀ ਤੇ ਭਵਿੱਖ ਦੀ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਆਗੂਆਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਲੋਕਾਂ ਨਾਲ ਵਧੇਰੇ ਸੰਪਰਕ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਐਡ. ਵਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਂਦੀ ਰਹੀ ਹੈ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਐਡ. ਵਰਮਾ ਵਲੋਂ ਇਲਾਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਤੇ ਆਉਣ ਵਾਲੇ ਸਮੇਂ ’ਚ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਸੰਬੰਧੀ ਚਰਚਾ ਕਰਕੇ ਪਾਰਟੀ ਦੀ ਏਕਤਾ ਅਤੇ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ।