ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਆਪਣੇ ਜਨਮ ਦਿਨ ਮੌਕੇ ਵੱਖ-ਵੱਖ ਥਾਵਾਂ ’ਤੇ ਲਗਾਏ ਫਲਦਾਰ ਤੇ ਛਾਂਦਾਰ ਬੂਟੇ
ਮੰਡੀ ਗੋਬਿੰਦਗੜ੍ਹ, 1 ਅਗਸਤ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਆਪਣਾ ਜਨਮ ਦਿਨ ’ਤੇ ਵੱਖ-ਵੱਖ ਪਾਰਕਾਂ ਤੇ ਜਨਤਕ ਥਾਵਾਂ ’ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ। ਇਸ ਮੌਕੇ ਹਰਿਆਵਲ ਪੰਜਾਬ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ।
ਮੰਡੀ ਗੋਬਿੰਦਗੜ੍ਹ, 1 ਅਗਸਤ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਆਪਣਾ ਜਨਮ ਦਿਨ ’ਤੇ ਵੱਖ-ਵੱਖ ਪਾਰਕਾਂ ਤੇ ਜਨਤਕ ਥਾਵਾਂ ’ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ। ਇਸ ਮੌਕੇ ਹਰਿਆਵਲ ਪੰਜਾਬ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਧਾਨ ਪ੍ਰਿੰਸ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਦੇ ਖ਼ਾਸ ਮੌਕਿਆਂ, ਜਿਵੇਂ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਖ਼ੁਸ਼ੀ ਦੇ ਸਮਾਗਮਾਂ ’ਤੇ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਵਧਦੀ ਆਬਾਦੀ ਤੇ ਘਟਦੇ ਕੁਦਰਤੀ ਸਰੋਤਾਂ ਨੂੰ ਦੇਖਦਿਆਂ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਹਰਿਆਲੀ ਵਧਾਉਣ ਵਿਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਇਕ ਉਦਯੋਗਿਕ ਸ਼ਹਿਰ ਹੈ, ਜਿਥੇ ਹਵਾ ਦੀ ਗੁਣਵੱਤਾ ਸੁਧਾਰਨ ਅਤੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਸਮੇਂ ਦੀ ਲੋੜ ਹੈ। ਇਸ ਮੌਕੇ ਹਰਿਆਵਲ ਪੰਜਾਬ ਦੇ ਸੰਜੀਵ ਸੂਦ, ਪ੍ਰਦੀਪ ਭੱਲਾ, ਐਡਵੋਕੇਟ ਸੰਦੀਪ ਕਸ਼ਯਪ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ।