ਸਰਕਾਰੀ ਮਿਡਲ ਸਕੂਲ ਜੱਸੜਾ ਵਿਖੇ ਤੀਜ ਦਾ ਤਿਉਹਾਰ ਮਨਾਇਆ
ਮੰਡੀ ਗੋਬਿੰਦਗੜ੍ਹ, 1 ਅਗਸਤ (ਰਾਜੇਸ਼ ਸ਼ਰਮਾ)-ਸਰਕਾਰੀ ਮਿਡਲ ਸਕੂਲ, ਜੱਸੜਾ ਵਿਖੇ ਤੀਜ ਦਾ ਤਿਉਹਾਰ ਰਵਾਇਤੀ ਰੀਤੀ-ਰਿਵਾਜਾਂ, ਸਭਿਆਚਾਰਕ ਰੰਗਾਂ ਤੇ ਭਰਪੂਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬੀ ਸਭਿਆਚਾਰ ਦੀ ਅਨੋਖੀ ਝਲਕ ਪੇਸ਼ ਕੀਤੀ।
ਮੰਡੀ ਗੋਬਿੰਦਗੜ੍ਹ, 1 ਅਗਸਤ (ਰਾਜੇਸ਼ ਸ਼ਰਮਾ)-ਸਰਕਾਰੀ ਮਿਡਲ ਸਕੂਲ, ਜੱਸੜਾ ਵਿਖੇ ਤੀਜ ਦਾ ਤਿਉਹਾਰ ਰਵਾਇਤੀ ਰੀਤੀ-ਰਿਵਾਜਾਂ, ਸਭਿਆਚਾਰਕ ਰੰਗਾਂ ਤੇ ਭਰਪੂਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬੀ ਸਭਿਆਚਾਰ ਦੀ ਅਨੋਖੀ ਝਲਕ ਪੇਸ਼ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਤੀਜ ਨਾਲ ਸੰਬੰਧਿਤ ਲੋਕ ਗੀਤ, ਲੋਕ ਨਾਚ ਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਹਾਜ਼ਰੀਨ ਦਾ ਮਨ ਮੋਹ ਲਿਆ। ਪੰਜਾਬੀ ਪਹਿਰਾਵਿਆਂ ਵਿਚ ਸਜੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਸਕੂਲ ਕੈਂਪਸ ਨੂੰ ਵੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਨਾਲ ਸਮਾਗਮ ਦੀ ਸ਼ਾਨ ’ਚ ਹੋਰ ਵਾਧਾ ਹੋਇਆ। ਇਸ ਮੌਕੇ ਸਕੂਲ ਇੰਚਾਰਜ ਡਾ. ਨਿਵੇਦਿਤਾ ਸਿੰਗਲਾ ਨੇ ਕਿਹਾ ਕਿ ਤੀਜ ਦਾ ਤਿਉਹਾਰ ਭਾਰਤੀ ਸੱਭਿਆਚਾਰ, ਪਰੰਪਰਾਵਾਂ ਤੇ ਸਮਾਜਿਕ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਕਰਵਾਏ ਜਾਣ ਵਾਲੇ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਸਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕ ਸੋਚ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ।