02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮਹੀਨਾਵਾਰ ਮੀਟਿੰਗ

ਬਸੀ ਪਠਾਣਾਂ, 1 ਅਗਸਤ (ਰਾਜਿੰਦਰ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਬਲਜੀਤ ਸਿੰਘ ਨੰਬਰਦਾਰ ਚੁੰਨੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੰਜਾਬ ਨੰਬਰਦਾਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ, ਜਨਰਲ ਸਕੱਤਰ ਹਰਬੰਸ ਸਿੰਘ ਨੰਬਰਦਾਰ ਅਤੇ ਸੀਨੀਅਰ ਭਾਜਪਾ ਆਗੂ ਤੇ ਨੰਬਰਦਾਰ ਮੋਹਨ ਸਿੰਘ ਚੁੰਨੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 02-08-2026
ਬਸੀ ਪਠਾਣਾਂ, 1 ਅਗਸਤ (ਰਾਜਿੰਦਰ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਬਲਜੀਤ ਸਿੰਘ ਨੰਬਰਦਾਰ ਚੁੰਨੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੰਜਾਬ ਨੰਬਰਦਾਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ, ਜਨਰਲ ਸਕੱਤਰ ਹਰਬੰਸ ਸਿੰਘ ਨੰਬਰਦਾਰ ਅਤੇ ਸੀਨੀਅਰ ਭਾਜਪਾ ਆਗੂ ਤੇ ਨੰਬਰਦਾਰ ਮੋਹਨ ਸਿੰਘ ਚੁੰਨੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਮੂਹ ਦੇਸ਼ ਵਾਸੀਆਂ ਨੂੰ ਆਉਣ ਵਾਲੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ, ਉਪਰੰਤ ਪੰਜਾਬ ਸਰਕਾਰ ਨੂੰ ਚੋਣ ਮੈਨੀਫੈਸਟੋ ’ਚ ਨੰਬਰਦਾਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰਨ ਦੀ ਅਪੀਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨੰਬਰਦਾਰਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਬਣਾਇਆ ਜਾਵੇ ਤਾਂ ਜੋ ਕਿਸੇ ਨੰਬਰਦਾਰ ਦੀ ਮੌਤ ਤੋਂ ਬਾਅਦ ਪਿੰਡਾਂ ’ਚ ਵਿਵਾਦ ਤੇ ਧੜੇਬੰਦੀ ਦੀ ਸਥਿਤੀ ਨਾ ਪੈਦਾ ਹੋਵੇ। ਮੀਟਿੰਗ ’ਚ ਨੰਬਰਦਾਰਾਂ ਦਾ ਰੁਕਿਆ ਹੋਇਆ ਮਾਣ-ਭੱਤੇ ਨੂੰ ਤੁਰੰਤ ਬੈਂਕ ਖਾਤਿਆਂ ’ਚ ਜਾਰੀ ਕਰਨ, ਤਹਿਸੀਲ ਕੰਪਲੈਕਸਾਂ ’ਚ ਨੰਬਰਦਾਰਾਂ ਲਈ ਬੈਠਣ ਦੇ ਯੋਗ ਪ੍ਰਬੰਧ ਕਰਨ ਤੇ ਬੱਸ ਯਾਤਰਾ ਅਤੇ ਟੋਲ ਪਲਾਜ਼ਾ ਦੀ ਸਹੂਲਤ ਨੂੰ ਮੁਫ਼ਤ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ’ਚ ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ, ਨਸ਼ਾਖੋਰੀ, ਲੜਾਈ-ਝਗੜਿਆਂ ਤੇ ਬੇਸਹਾਰਾ ਪਸ਼ੂਆਂ ਤੇ ਕੁੱਤਿਆਂ ਕਾਰਨ ਹੋ ਰਹੇ ਹਾਦਸਿਆਂ ਵੱਲ ਸਰਕਾਰ ਧਿਆਨ ਦੇਵੇ। ਨੰਬਰਦਾਰਾਂ ਦੀਆਂ ਨਿਯੁਕਤੀਆਂ ਸੰਬੰਧੀ ਪੈਂਡਿੰਗ ਮਾਮਲਿਆਂ ’ਚ ਕਿਸੇ ਤਰ੍ਹਾਂ ਦਾ ਰਾਜਨੀਤਿਕ ਦਖ਼ਲ ਨਾ ਕਰਨ ਅਤੇ ਯੋਗਤਾ ਅਨੁਸਾਰ ਪਰਿਵਾਰ ’ਚੋਂ ਹੀ ਨਿਯੁਕਤੀ ਕਰਨ ਸਬੰਧੀ ਅਪੀਲ ਕੀਤੀ ਗਈ। ਚੁੰਨੀ ਕਲਾਂ ’ਚ ਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਰ ਸਾਲ ਲੋਕਾਂ ਦੇ ਮਕਾਨਾਂ ਅਤੇ ਫ਼ਸਲਾਂ ਨੂੰ ਹੋ ਰਹੇ ਨੁਕਸਾਨ ਦਾ ਵੀ ਮੁੱਦਾ ਉਠਾਇਆ ਗਿਆ। ਇਸ ਮੌਕੇ ਕੁਲਵੰਤ ਸਿੰਘ ਝਾਂਮਪੁਰ, ਹਰਬੰਸ ਸਿੰਘ, ਬਲਜੀਤ ਸਿੰਘ, ਮੋਹਨ ਸਿੰਘ, ਹਰਭਜਨ ਸਿੰਘ, ਬਲਕਾਰ ਸਿੰਘ ਨਰੈਣਾ, ਸ਼ਮਸ਼ੇਰ ਸਿੰਘ ਸੈਂਪਲਾਂ, ਸੁਖਵੀਰ ਸਿੰਘ ਭਗਤਪੁਰਾ, ਹਰਭਜਨ ਸਿੰਘ ਸਰਕੱਪੜਾ, ਜਸਵੀਰ ਸਿੰਘ ਝਾਂਮਪੁਰ, ਬਲਵੀਰ ਸਿੰਘ ਤਾਜਪੁਰਾ, ਜਸਪਾਲ ਸਿੰਘ ਡੰਘੇੜੀਆਂ, ਰਣਜੀਤ ਸਿੰਘ ਝਾਂਮਪੁਰ ਸਮੇਤ ਵੱਡੀ ਗਿਣਤੀ ’ਚ ਨੰਬਰਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜੋਲੀ ਕਲਾਂ ਵਿਖੇ ਕੌਮੀ ਸ਼ਹੀਦਾਂ ਨੂੰ ਸਮਰਪਿਤ ਪੰਥਕ ਇਕੱਤਰਤਾ ਅੱਜ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਰਾਜੂ ਖੰਨਾ ਵਲੋਂ ‘ਮਿਸ਼ਨ ਫ਼ਤਹਿ’ ਮੁਹਿੰਮ ਦੀ ਸ਼ੁਰੂਆਤ
Ad Position 24
No active advertisement