02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

‘ ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨਾਲ ਸੂਬੇ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਸੁਰਿੰਦਰ ਸਿੰਘ ਰਾਮਗੜ੍ਹ

ਖਮਾਣੋਂ, 1 ਅਗਸਤ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਸੂਬੇ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮਜ਼ਬੂਤ ਆਧਾਰ ਬਣੇਗੀ।

Ad Position 21
No active advertisement
ਅਜੀਤ ਡੈਸਕ 02-08-2026
ਖਮਾਣੋਂ, 1 ਅਗਸਤ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਸੂਬੇ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮਜ਼ਬੂਤ ਆਧਾਰ ਬਣੇਗੀ। ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਅਸਲ ਤਾਕਤ ਹੈ ਤੇ ਹਰ ਬੂਥ ਜਿੱਤ ਦੀ ਬੁਨਿਆਦ ਹੈ। ਇਸ ਮੁਹਿੰਮ ਤਹਿਤ ਹਰ ਬੂਥ ’ਤੇ ਸਰਗਰਮ ਟੀਮਾਂ ਦਾ ਗਠਨ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਇਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਅਤੇ ਕਾਂਗਰਸ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਬੂਥ ’ਤੇ ਕਾਂਗਰਸ ਦੀ ਮਜ਼ਬੂਤ ਟੀਮ ਖੜ੍ਹੀ ਕਰਕੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਰਕਰਾਂ ਦੀ ਏਕਤਾ, ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ ਅਤੇ 2027 ਦੀਆਂ ਚੋਣਾਂ ਵਿਚ ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਜ਼ਿਲ੍ਹੇ ਭਰ ’ਚੋਂ ਵੱਡੀ ਗਿਣਤੀ ਵਿਚ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੌਜਵਾਨੀ ਨੂੰ ਖੇਡਾਂ ਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਯਤਨ ਕਰ ਰਹੀ ਹੈ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਚੌਂਕੀ ਨਬੀਪੁਰ ਪੁਲਿਸ ਨੇ ਵੱਡੀ ਮਾਤਰਾ ’ਚ ਨਾਜਾਇਜ਼ ਅਲਕੋਹਲ ਬਰਾਮਦ ਕਰ 2 ਵਿਅਕਤੀਆਂ ’ਤੇ ਕੀਤਾ ਮੁਕੱਦਮਾ ਦਰਜ
Ad Position 24
No active advertisement